ਲੋਕਤੰੰਤਰ ਦੀ ਮਜਬੂਤੀ ਵਾਸਤੇ ਭਾਰਤ ਦੇ ਮੁੱਖ ਚੋਣ ਕਮੀਸ਼ਨਰ ਜੀ ਦੀਆਂ ਹਦਾਇਤਾਂ ਅਨੁੰੂਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ 29-10-2021 ਨੂੰ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਸਵੀਪ ਸੈਲ ਨੇ ਵਿੱਦਆਰਥੀਆਂ ਨੂੰ ਜਾਗਰੂਕ ਕੀਤਾ।ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸੰਬਧੀ ਚਾਨਣਾਂ ਪਾਉਦੇਂ ਹੋਏ ਪ੍ਰਿੰਸੀਪਲ ਜੀ ਨੇ ਬੱਚਿਆਂ ਨੂੰ ਨਿਡਰਤਾਂ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ।ਸਵੀਪ ਨੋਢਲ ਅਫ਼ਸਰ ਪ੍ਰੋ. ਕਸ਼ਮੀਰ ਕੁਮਾਰ ਜੀ ਨੇ ਸਭਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਪਾਉਣ ਸਬੰਧੀ ਦ੍ਰਿੜ ਕਰਵਾਇਆਂ।ਉਨ੍ਹਾ ਬੱਚਿਆਂ ਨੂੰ ਨਵੀਆਂ ਤਕਨੀਕਾ ਰਾਹੀਂ ਆਪਣੀ ਵੋਟਰ ਕਾਰਡ ਬਣਾਉਣ ਜਾ ਇਸ ਵਿੱਚ ਤਰਮੀਮ ਕਰਨ ਦੇ ਢੰਗ ਤਰੀਕੇ ਦੱਸੇ। ਇਸ ਮੋਂਕੇ ਤੇ ਸੀ.ਡੀ.ਟੀ.ਪੀ. ਵਿਭਾਗ ਵਲੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਇੱਕ ਰੰਗੀਨ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ।ਇਸ ਮੋਕੇ ਤੇ  ਜੇ.ਐਸ.ਘੇੜਾ, ਮੈਡਮ ਪ੍ਰੀਤ ਕਮਲ, ਮੈਡਮ ਪ੍ਰੀਤੀ ਗਰੋਵਰ, ਮੈਡਮ ਨਵੀਤਾ ਦੱਤਾ ਹਾਜਿਰ ਸਨ। ਮਿਸ ਨੇਹਾ (ਸੀ. ਡੀ. ਕੰਸਲਟੈਂਟ), ਸੁਰੇਸ਼ ਅਤੇ ਮਨੋਜ ਕੁਮਾਰ ਦੇ ਯਤਨਾਂ ਸਦਕਾਂ ਇਹ ਜਾਗਰੁਕ ਸੈਮੀਨਾਰ ਨੇਪੜੇ ਚੜਿਆ।

ਪ੍ਰਿੰਸੀਪਲ