ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ, ਖੇਡਾਂ, ਕਲਚਰਲ ਤੇ ਸਾਹਿਤਕ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਦੇ ਲਈ ਜਾਣੇ ਜਾਂਦੇ ਹਨ। ਖੇਡਾਂ ਦੇ ਖੇਤਰ ਵਿੱਚ 100 ਮੀਟਰ ਦੌੜ ਵਿੱਚ ਰਾਸ਼ਟਰੀ ਪੱਧਰ ਦਾ 10.27 ਸੈiੰਕੰਡ ਦਾ ਰਿਕਾਰਡ ਬਣਾਉਣ ਵਾਲੇ ਵਿਦਿਆਰਥੀ ਖਿਡਾਰੀ ਗੁਰਿੰਦਰਵੀਰ ਸਿੰਘ ਨੂੰ ਵਿਸ਼ੇਸ਼ ਸਮਾਗਮ ਵਿੱਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵੱਲੋਂ 10,000/- ਰੁਪਏ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸ੍ਰੀ ਉਮੇਸ਼ ਕੁਮਾਰ ਜਿਲ੍ਹਾ ਖੇਡ ਅਫਸਰ ਜਲੰਧਰ ਅਤੇ ਸ੍ਰੀ ਰਜਿੰਦਰ ਸਿੰਘ, ਦ੍ਰੋਣਾਚਾਰੀਆ ਅਵਾਰਡੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਕਿਹਾ ਕਿ ਸਾਨੂੰ ਇਹ ਮਾਣ ਹੈ ਕਿ ਸਾਡੇ ਵਿਦਿਆਰਥੀ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ ਵਿੱਚ ਰਾਸ਼ਟਰੀ ਰਿਕਾਰਡ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਖਿਡਾਰੀਆਂ ਨੂੰ ਉਹ ਹਰ ਸਹੂਲਤ ਦੇਣ ਲਈ ਵਚਨਬਧ ਹਾਂ ਜਿਸ ਨਾਲ ਉਹ ਵਿਸ਼ਵ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਕੇ ਜਿੱਤਾਂ ਪ੍ਰਾਪਤ ਕਰ ਸਕਣ। ਉਨ੍ਹਾਂ ਜੇਤੂ ਵਿਦਿਆਰਥੀ ਨੂੰ ਭਵਿੱਖ ਲਈ ਸ਼ੁਭ ਕਾਮਨਾਵਾਂ ਦਿਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਗੁਰਿੰਦਰਵੀਰ ਚੰਗਾ ਪ੍ਰਦਰਸ਼ਨ ਕਰਦਿਆਂ ਏਸ਼ੀਅਨ, ਵਰਲਡ ਅਤੇ ੳਲੰਪਿਕ ਖੇਡਾਂ ਵਿੱਚ ਵੀ ਭਾਗ ਲਵੇਗਾ ਤੇ ਦੇਸ਼ ਲਈ ਮੈਡਲ ਜਿੱਤੇਗਾ। ਉਨ੍ਹਾਂ ਕਿਹਾ ਕਿ ਸਾਨੂੰ ਫ਼ਖ਼ਰ ਹਾਸਲ ਹੈ ਕਿ ਸਾਡੀ ਸੰਸਥਾ ਦੇ ਵਿਦਿਆਰਥੀ ਖਿਡਾਰੀਆਂ ਨੇ ਵਿਸ਼ਵ ਪੱਧਰ ’ਤੇ ਨਾਮ ਕਮਾਇਆ ਹੈ। ਇਸ ਮੌਕੇ ਡਾ. ਐਸ.ਐਸ.ਬੈਂਸ, ਡੀਨ ਸਪੋਰਟਸ ਸ. ਸਰਬਜੀਤ ਸਿੰਘ ਅਥਲੈਟਿਕ ਕੋਚ ਤੇ ਹੋਰ ਅਧਿਆਪਕ ਹਾਜ਼ਰ ਸਨ।