ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਉਹਨਾਂ ਨੂੰ ਪਾਰਟੀ ਵਿੱਚ ਦਾਖਲਾ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਤਾ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਦਾਰ ਸੇਵਾ ਸਿੰਘ ਸੇਖਵਾਂ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਵੱਖ ਹੋਏ ਅਤੇ ਉਨ੍ਹਾਂ ਨੇ ਵੱਖਰੀ ਪਾਰਟੀ ਟਕਸਾਲੀ ਅਕਾਲੀ ਦਲ ਬਣਾ ਲਈ ਸੀ ਅਤੇ ਹੁਣ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਬਲਜਿੰਦਰ ਕੌਰ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਲੀਡਰ ਹਾਜ਼ਿਰ ਸਨ।