ਜਲੰਧਰ : ਸਾਬਕਾ ਕੌਂਸਲਰ ਤੇ ਸਾਬਕਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਮੀਤ ਸਿੰਘ ਡਿਪਟੀ ਦਾ ਜਲੰਧਰ ਵਿਚ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਇਸ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ। ਸੂਤਰਾ ਅਤੇ ਮਿਲੀ ਜਾਨਕਾਰੀ ਤੋਂ ਪਤਾ ਚਲਿਆ ਹੈ ਕਿ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਉੱਪਰ ਇਕ ਪੋਸਟ ਜਾਰੀ ਕਰਕੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਆਪਣੇ ਉੱਪਰ ਲਈ ਹੈ।ਸੋਸ਼ਲ ਮੀਡੀਆ ਤੇ ਕੀਤੀ ਗਈ ਪੋਸਟ ਵਿੱਚ ਦਵਿੰਦਰ ਬੰਬੀਹਾ ਗਰੁੱਪ ਨੇ ਲਿਖਿਆ,‘
ਸੁਖਮੀਤ ਸਿੰਘ ਡਿਪਟੀ ਦਾ ਕਤਲ ਪੁਨੀਤ ਵੱਲੋਂ ਕੀਤਾ ਗਿਆ ਹੈ ਕਿਉਂਕਿ ਡਿਪਟੀ ਉਨ੍ਹਾਂ ਦੇ ਕੰਮਾਂ ਵਿੱਚ ਅਧੂਰਾ ਬਣਿਆ ਹੋਇਆ ਸੀ ਅਤੇ ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਉਹ ਉਨ੍ਹਾਂ ਨਾਲ ਪੰਗੇ ਲੈ ਰਿਹਾ ਸੀ, ਜਿਸ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਆਪਣੇ ਪੋਸਟ ਵਿੱਚ ਦਵਿੰਦਰ ਬੰਬੀਹਾ ਗਰੁੱਪ ਨੇ ਉਨ੍ਹਾਂ ਲੋਕਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਜੋ ਉਨ੍ਹਾਂ ਦੇ ਖ਼ਿਲਾਫ਼ ਹਨ।’