ਜਲੰਧਰ : ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਜਿਨਾਂ ਦੇ ਨਾਲ ਜੁਡੀਸ਼ੀਅਲ ਅਧਿਕਾਰੀ ਵੀ ਮੌਜੂਦ ਸਨ, ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦੋ ਜੱਜਾਂ ਜਸਟਿਸ ਦਯਾ ਚੋਧਰੀ ਅਤੇ ਜਸਟਿਸ ਰਾਜਨ ਗੁਪਤਾ ਦਾ ਜਲੰਧਰ ਦੌਰੇ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ.ਨਵਜੋਤ ਸਿੰਘ ਮਾਹਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਅਤੇ ਹੋਰਨਾਂ ਵਲੋਂ ਜਸਟਿਸ ਸੁਧੀਰ ਮਿੱਤਲ ਦਾ ਸਰਕਟ ਹਾਊਸ ਪਹੁੰਚਣ ‘ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵਲੋਂ ਜਲੰਧਰ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਲਈ ਗਈ।