ਜਲੰਧਰ 10 ਸਤੰਬਰ 2020
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਸੂਬਾ ਵਾਸੀਆਂ ਨੂੰ ਭਾਵਨਾਤਮਿਕ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੈਸਟ ਕਰਵਾਉਣ ਲਈ ਅਗੇ ਆਉÎਣ, ਕਿਉਂਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿੱਚ ਦੇਰੀ ਕਰਨਾ ਕੋਰੋਨਾ ਵਾਇਰਸ ਖਿਲਾਫ਼ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸਿੰਧੂ ਜੋ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਸਥਿਤੀ ਸਬੰਧੀ ਜਲੰਧਰ ਵਿਖੇ ਜਾਇਜ਼ਾ ਲੈ ਰਹੇ ਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਥ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ।ਉਨ•ਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬਿਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਨਾਂ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ। ਸਿੱਧੂ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰ•ਾਂ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ,ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿੱਚ ਸਹਾਈ ਹੋਵੇਗੀ ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ। ਸਿਹਤ ਅਮਲੇ ਨੂੰ ਆਪਣਾ ਪਰਿਵਾਰ ਦਸਦਿਆਂ ਸਿੱਧੂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਉਨਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਡਾਕਟਰਾਂ, ਮੈਡੀਕਲ ਅਮਲੇ ਅਤੇ ਹੋਰਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਿੱਧੂ ਨੇ ਕਿਹਾ ਕਿ ਬਿਨਾਂ ਵਰਦੀ ਦੇ ਇਨਾਂ ਸੈਨਿਕਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੂਸਰਿਆਂ ਲਈ ਆਪਣੀ ਡਿਊਟੀ ਨੂੰ ਪੂਰੀ ਸਮਰੱਥਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਣਾ ਦਾਇਕ ਸਿੱਧ ਹੋਵੇਗੀ। ਉਨ•ਾਂ ਕਿਹਾ ਕਿ ਸਮੁੱਚੀ ਮਾਨਵਤਾ ਇਨ•ਾਂ ਬਹਾਦਰ ਕੋਰੋਨਾ ਯੋਧਿਆਂ ਅਗੇ ਨਤਮਸਤਕ ਹੈ ਜੋ ਮਨੁੱਖੀ ਹੋਂਦ ਨੂੰ ਬਚਾਉਣ ਲਈ ਦਿਨ ਰਾਤ ਅਣਥੱਕ ਯਤਨ ਕਰ ਰਹੇ ਹਨ।ਇਸ ਮੌਕੇ ਸਿੱਧੂ ਵਲੋਂ ਸਿਹਤ ਟੀਮਾਂ ਵਲੋਂ ਪੂਰੇ ਜ਼ੋਰਾਂ ਨਾਲ ਕੀਤੇ ਜਾ ਰਹੇ ਟੈਸਟਾਂ ‘ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਐਸ.ਐਮ.ਓ.ਕਸ਼ਮੀਰੀ ਲਾਲ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।