ਜਲੰਧਰ 14 ਅਕਤੂਬਰ ( )ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਸਿੰਘ ਸਭਾ, ਅਮਨ ਨਗਰ, ਸਾਹਮਣੇ ਕੇ.ਐਮ.ਵੀ. ਕਾਲਜ਼ ਜਲੰਧਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ,ਇਸ ਸਬੰਧੀ 17 ਅਕਤੂਬਰ 2020 ਦਿਨ ਸ਼ਨੀਵਾਰ ਨੂੰ ਸਵੇਰੇ 6:30ਵਜੇ ਤੋਂ10:00 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ।
ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਚਲਾਈ ਗਈ ਲਹਿਰ ” ਸਿੱਖੀ ਸਰੂਪ ਮੇਰਾ ਅਸਲੀ ਰੂਪ ” ਦੇ ਤਹਿਤ, ਜੱਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਦੀ ਪ੍ਰੇਰਨਾ ਸਦਕਾ, ਪਤਿਤ ਹੋ ਚੁੱਕੇ ਵੀਰ ਜੋ ਮੁੜ ਸਿੱਖੀ ਸਰੂਪ ਵਿੱਚ ਪਰਤੇ ਹਨ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਇਸੀ ਲਹਿਰ ਦੇ ਤਹਿਤ ਆਨਲਾਈਨ ਕੈਂਪ ਲਗਾ ਕੇ ਕਰਵਾਏ ਬੱਚਿਆਂ ਦੇ ਧਾਰਮਿਕ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਤੇ ਹੋਰ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ,ਇਸ ਮੌਕੇ ਜੱਥੇਦਾਰ ਕੁਲਵੰਤ ਸਿੰਘ ਮੰਨਣ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਸਮੇਂ ਸਿਰ ਪਹੁੰਚ ਕੇ ਗੁਰੂ ਦੀਆਂ ਅਤੇ ਸ਼ਹੀਦ ਸਿੰਘਾਂ ਦੀਆਂ ਅਸੀਸਾਂ ਪ੍ਰਾਪਤ ਕਰਨੀਆਂ ਜੀ।ਇਸ ਮੌਕੇ ਜੱਥੇਦਾਰ ਕੁਲਵੰਤ ਸਿੰਘ ਮੰਨਣ ਦੇ ਨਾਲ ਭਾਈ ਦਿਲਬਾਗ ਸਿੰਘ, ਮਨਿੰਦਰਪਾਲ ਸਿੰਘ ਗੁੰਬਰ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਹਾਜ਼ਰ ਸਨ।