ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਲੇ ਕਾਨੂੰਨ ਅਤੇ MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਜੋ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ ਆਰੰਭ ਕੀਤਾ ਗਿਆ ਸੀ ਉਸ ਨੂੰ ਅੱਜ ਇਕ ਸਾਲ ਹੋ ਗਿਆ ਹੈ ਇਸ ਦੌਰਾਨ ਵੱਖ ਵੱਖ ਦੁਰਘਟਨਾਵਾਂ ਵਿੱਚ ਲਗਪਗ 850 ਕਿਸਾਨਾਂ ਦਾ ਦੇਹਾਂਤ ਹੋ ਗਿਆ ਭਿਅੰਕਰ ਗਰਮੀ ਸਰਦੀ ਤੇ ਮੀਂਹ ਤੇਜ਼ ਹਵਾਵਾਂ ਝੱਖੜ ਵਰਦੇ ਰਹੇ।ਪਰ ਕਿਸਾਨ ਕਦੀ ਵੀ ਡੌਲੇ ਤੱਕ ਨਹੀਂ ਕਈ ਵਾਰ ਪੁਲਿਸ ਵਲੋ ਧਮਕੀਆਂ ਮਿਲਿਆ ਕਈ ਸਾਜ਼ਿਸ਼ਾਂ ਰਚੀਆਂ ਗਈਆਂ ਤਾਂ ਜੋ ਅੰਦੋਲਨ ਨੂੰ ਢਾਹ ਲਾਈ ਜਾ ਸਕੇ ਪਰ ਗੁਰੂ ਸਾਹਿਬਾਂ ਦੇ ਆਸ਼ੀਰਵਾਦ ਸਦਕਾ ਕਿਸਾਨੀ ਅੰਦੋਲਨ ਸਫਲਤਾ ਨਾਲ ਚਲਦਾ ਰਿਹਾ।
ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਪਰਮਿੰਦਰ ਸਿੰਘ ਦਸਮੇਸ਼ ਨਗਰ ਗੁਰਿੰਦਰ ਸਿੰਘ ਮਝੈਲ ਗੁਰਿੰਦਰ ਸਿੰਘ ਸਿੱਧੂ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ।ਕਿ ਸਾਡੀ ਜਥੇਬੰਦੀ ਕਿਸਾਨੀ ਸੰਘਰਸ਼ ਵਿਚ ਜੂਝ ਰਹੇ ਕਿਸਾਨਾਂ ਦੇ ਜਜ਼ਬੇ ਅਤੇ ਸਬਰ ਨੂੰ ਸਲਾਮ ਕਰਦੀ ਹੈ। ਜਦੋ ਦਾ ਸੰਘਰਸ਼ ਅਰੰਭ ਹੋਇਆ ਹੈ ਸਾਡੀ ਜਥੇਬੰਦੀ ਹਰ ਤਰ੍ਹਾਂ ਨਾਲ ਕਿਸਾਨਾਂ ਦਾ ਸਹਿਯੋਗ ਕਰਦੀ ਆ ਰਹੀ ਹੈ ਅਤੇ ਅੱਗੋਂ ਵੀ ਇਸੇ ਤਰ੍ਹਾਂ ਅੰਦੋਲਨ ਦਾ ਤਨ ਮਨ ਧਨ ਨਾਲ ਸਹਿਯੋਗ ਕਰਦੀ ਰਹੇਗੀ ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿਸਾਨਾਂ ਦੀਆਂ ਰਹਿੰਦੀਆਂ ਬਾਕੀ ਮੰਗਾਂ ਨੂੰ ਤੁਰੰਤ ਮੰਨ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਾਂਵੇ।ਜਿਹੜੇ ਕਿਸਾਨ ਅੰਦੋਲਨ ਦੌਰਾਨ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮੱਦਦ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ ਲਖੀਮਪੁੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂੰ,ਗੁਰਪ੍ਰਤਾਪ ਸਿੰਘ ਬਖ਼ਸ਼ੀ ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰਪਾਲ ਸਿੰਘ ਮਝੈਲ ਬਲਦੇਵ ਸਿੰਘ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।