ਜਲੰਧਰ (ਨਿਤਿਨ ਕੌੜਾ ) : ਜਿੰਨਾ ਚਿਰ ਕੇਂਦਰੀ ਗ੍ਰਹਿ ਮੰਤਰੀ ਅਤੇ ਅਸ਼ੀਸ ਮਿਸ਼ਰਾ ਦੇ ਪਿਤਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲ ਸਕਦਾ ਇਹ ਗੱਲ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਪਰਮਿੰਦਰ ਸਿੰਘ ਦਸਮੇਸ਼ ਨਗਰ ਗੁਰਵਿੰਦਰ ਸਿੰਘ ਸਿੱਧੂ ਵਿੱਕੀ ਖਾਲਸਾ ਨੇ ਅੱਜ ਸਿੱਖ ਤਾਲਮੇਲ ਕਮੇਟੀ ਨੇ ਗੁਰਦੁਆਰਾ ਸੱਚਖੰਡ ਇਸਲਾਮਗੰਜ ਵਿੱਚ ਮਾਰੇ ਗਏ ਕਿਸਾਨਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਏ ਜਿਸ ਵਿੱਚ ਸੰਗਤਾਂ ਵਲੋ ਸੰਗਤੀ ਰੂਪ ਵਿੱਚ ਚੌਪਈ ਸਾਹਿਬ ਦੇ ਪਾਠ ਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਨ ਤੋਂ ਬਾਅਦ ਕਹੀ।ਇਸ ਮੌਕੇ ਤੇ ਉਕਤ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਨੂੰ ਪੂਰਨ ਇਨਸਾਫ ਨਹੀਂ ਮਿਲਦਾ ਸਿੱਖ ਤਾਲਮੇਲ ਕਮੇਟੀ ਕਿਸਾਨ ਯੂਨੀਅਨ ਨਾਲ ਡਟ ਕੇ ਸਾਥ ਦੇਵੇਗੀ ਇਸ ਮੌਕੇ ਤੇ ਉਕਤ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਨੂੰ ਪੂਰਨ ਇਨਸਾਫ ਨਹੀਂ ਮਿਲਦਾ ਸਿੱਖ ਤਾਲਮੇਲ ਕਮੇਟੀ ਕਿਸਾਨ ਯੂਨੀਅਨ ਨਾਲ ਡਟ ਕੇ ਸਾਥ ਦੇਵੇਗੀ ਕਿਸਾਨਾਂ ਵੱਲੋਂ ਦਿੱਤੇ ਹਰ ਪ੍ਰੋਗਰਾਮ ਦਾ ਪੂਰਨ ਤੋਰ ਤੇ ਸਮਰਥਨ ਕਰੇਗੀ ਅਤੇ ਕਿਸਾਨੀ ਸੰਘਰਸ਼ ਵਿੱਚ ਮਾਰੇ ਗਏ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਉਸ ਮੌਕੇ ਤੇ ਹੋਰਨਾਂ ਤੋਂ ਇਲਾਵਾ
ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਹਰਵਿੰਦਰ ਸਿੰਘ ਚਿਟਕਾਰਾ,ਪ੍ਰਭਜੋਤ ਸਿੰਘ ਖਾਲਸਾ ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਕਮਲਜੀਤ ਸਿੰਘ ਜੋਨੀ,ਆਦਿ ਹਾਜਰ ਸਨ।