ਕਰਤਾਰਪੁਰ :- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਰੋਧ ਕਰਦਿਆਂ ਚੰਡੀਗੜ੍ਹ ਵਿਚ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੰਮ੍ਰਿਤਸਰ ਤੋਂ ਚੱਲੇ ਰੋਸ ਮਾਰਚ ਦਾ ਸੁਭਾਨਪੁਰ ਪੁੱਜਣ ‘ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ।