ਜਲੰਧਰ : ਸਾਬਕਾ ਵਿਧਾਇਕ ਜਗਬੀਰ ਬਰਾਡ਼ ਦੀ ਪਾਰਟੀ ਵਿਚ ਵਾਪਸੀ ਅਤੇ ਜਲੰਧਰ ਕੈਂਟ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਹੁਣ ਸੈਂਟਰਲ ਹਲਕੇ ਦੇ ਸੀਨੀਅਰ ਆਗੂ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰੰਘ ਭਾਟੀਆ ਨੂੰ ਮਨਾਉਣ ਉਨ੍ਹਾਂ ਦੇ ਘਰ ਪਹੁੰਚੇ ਹਨ। ਪਿਛਲੇ ਦਿਨੀਂ ਅਕਾਲੀ ਦਲ ਨੇ ਚੰਦਨ ਗਰੇਵਾਲ ਨੂੰ ਸੈਂਟਰਲ ਹਲਕੇ ਦੇ ਇੰਚਾਰਜ ਨਿਯੁਕਤ ਕੀਤਾ ਸੀ। ਉਦੋਂ ਭਾਟੀਆ ਨੇ ਫੈਸਲਾ ਪਲਟਣ ਲਈ ਹਾਈ ਕੋਰਟ ਨੂੰ ਦਸ ਦਿਨ ਦਾ ਅਲਟੀਮੇਟਮ ਦੇ ਦਿੱਤਾ ਸੀ। ਸੈਂਟਰਲ ਹਲਕੇ ਤੋਂ ਟਿਕਟ ਨਾ ਦੇਣ ’ਤੇ ਭਾਟੀਆ ਨਾਰਾਜ਼ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਮਨਾਉਣ ਵਿਚ ਲੱਗੇ ਹਨ।