ਫਗਵਾੜਾ 6 ਨਵੰਬਰ (ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀ.ਐਮ. ਸੁਖਬੀਰ ਸਿੰਘ ਬਾਦਲ ਐਤਵਾਰ 7 ਨਵੰਬਰ ਨੂੰ ਫਗਵਾੜਾ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਲਈ ਆ ਰਹੇ ਹਨ। ਇਸ ਦੌਰਾਨ ਉਹ ਫਗਵਾੜਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਰਕਰਾਂ ਨਾਲ ਵੱਖ ਵੱਖ ਮੀਟਿੰਗਾਂ ਕਰਕੇ ਆਉਂਦੀਆਂ ਪੰਜਾਬ ਵਿਧਾਨਸਭਾ ਚੋਣਾ ਨੂੰ ਲੈ ਕੇ ਜੋਸ਼ ਦਾ ਸੰਚਾਰ ਕਰਨਗੇ। ਇਸ ਦੌਰਾਨ ਉਹ ਫਗਵਾੜਾ ਹਲਕੇ ਵਿਚ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਕਰਨਗੇ ਅਤੇ ਲੋਕ ਹਿਤ ਦੇ ਫੈਸਲੇ ਲੈਣ ਲਈ ਹਰ ਵਰਗ ਨਾਲ ਸਲਾਹ ਮਸ਼ਵਰਾ ਵੀ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਐਤਵਾਰ ਸਵੇਰੇ 10.30 ਪਿੰਡ ਖੇੜਾ ਵਿਚ ਮੀਟਿੰਗ ਕਰਨ ਉਪੰਰਤ ਪਿੰਡ ਪਾਂਛਟ, ਡੁਮੇਲੀ ਤੋਂ ਇਲਾਵਾ ਫਗਵਾੜਾ ਦੇ ਗੁਰੂ ਹਰਗੋਬਿੰਦ ਨਗਰ, ਸਤਨਾਮਪੁਰਾ, ਪਲਾਹੀ ਗੇਟ ਦਾ ਦੌਰਾ ਕਰਦੇ ਹੋਏ ਸ੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਨਤਮਸਤਕ ਹੋਣਗੇ। ਸੁਖਬੀਰ ਸਿੰਘ ਬਾਦਲ ਦੇ ਫਗਵਾੜਾ ਦੌਰੇ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।