ਸੁਲਤਾਨਪੁਰ ਲੋਧੀ :- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿਖੇ ਬੀਤੀ ਰਾਤ ਘਰ ‘ਚ ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਗੱਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ (70) ਅਤੇ ਜੋਗਿੰਦਰ ਕੌਰ (65) ਦੇ ਰੂਪ ‘ਚ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਬਜ਼ੁਰਗ ਜੋੜੇ ਦਾ ਇਕ ਬੇਟਾ ਵਿਦੇਸ਼ ਵਿਚ ਰਹਿੰਦਾ ਹੈ ਅਤੇ ਦੂਜਾ ਬੇਟਾ ਸੁਲਤਾਨਪੁਰ ਲੋਧੀ ਵਿਖੇ ਮੈਡੀਕਲ ਦੀ ਦੁਕਾਨ ਕਰਦਾ ਹੈ ਤੇ ਪਰਿਵਾਰ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ‘ਚ ਰਹਿੰਦਾ ਹੈ। ਮ੍ਰਿਤਕਾਂ ਦੇ ਪਰਿਵਾਰ ਅਤੇ ਗੁਆਂਢੀਆਂ ਮੁਤਾਬਕ ਮੁੱਢਲੇ ਤੌਰ ‘ਤੇ ਇਹ ਮਾਮਲਾ ਲੁੱਟ-ਖੋਹ ਦਾ ਜਾਪਦਾ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।