ਜਲੰਧਰ : ਮੁੱਖ ਇੰਜੀਨੀਅਰ ਨਹਿਰਾਂ, ਜਲ ਸਰੋਤ ਵਿਭਾਗ, ਪੰਜਾਬ ਵਲੋਂ ਰਬੀ ਸਮੇਂ
ਵਿਚ ਮਾਰਚ 2020 ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ
ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ
ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ
ਜਿਨ੍ਹਾਂ ਵਿਚ ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ
ਫੀਡਰ ¬ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ
ਚੱਲਣਗੀਆਂ।
ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ
ਵਿੱਚ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ
ਨੂੰ ਪਹਿਲੀ ਤਰਜੀਹ ਦੇ ਅਧਾਰ ’ਤੇ ਪੁਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚ
ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ ਨੁੂੰ
ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹਰੀਕੇ ਅਤੇ ਫਿਰੋਜ਼ਪੁਰ
ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਫੀਡਰ ਵਿਚੋਂ
ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ
ਅਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ
ਇਸ ਦੇ ਰਜਬਾਹਿਆਂ ਨੁੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ
ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਲਾਹੌਰ ਬ੍ਰਾਂਚ ਅਤੇ
ਇਸ ਦੇ ਰਜਬਾਹਿਆਂ ਨੁੰ ਪਹਿਲੀ ਤਰਜੀਹ ਦੇ ਅਧਾਰ ’ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ
ਲੋਅਰ,ਕਸੂਰ ਬ੍ਰਾਂਚ ਲੋਅਰ ਅਤੇ ਸਭਰਾਊ ਬ੍ਰਾਂਚ ਇਸ ਦੇ ਰਜਬਾਹਿਆਂ ਨੂੰ ¬ਕ੍ਰਮਵਾਰ ਬਾਕੀ ਬਚਦਾ
ਪਾਣੀ ਮਿਲੇਗਾ।