ਜਲੰਧਰ, 20 ਨਵੰਬਰ
ਜਲੰਧਰ ਦੇ ਸੇਵਾ ਕੇਂਦਰ ਸ਼ਨੀਵਾਰ ਤੋਂ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਜ਼ ਨੂੰ ਸੇਵਾਵਾਂ ਮੁਹੱਈਆ ਕਰਵਾਉਣਗੇ।
ਇਕ ਬੁਲਾਰੇ ਨੇ ਦੱਸਿਆ ਕਿ ਕਰਜ਼ੇ ਲਈ ਬਿਨੈ ਪੱਤਰ (ਸਟਰੀਟ ਵੈਂਡਰਜ਼) ਅਤੇ ਸਿਫਾਰਸ਼ ਪੱਤਰ ਲਈ ਬਿਨੈ ਪੱਤਰ (ਸਟਰੀਟ ਵੈਂਡਰਜ਼) ਲਈ ਸੇਵਾਵਾਂ ਸ਼ਨੀਵਾਰ ਤੋਂ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਟਰੀਟ ਵੈਂਡਰਜ਼ ਬਿਨੈ ਪੱਤਰ ਜਮ੍ਹਾ ਕਰਵਾਉਣ ਲਈ ਸਬੰਧਤ ਦਸਤਾਵੇਜ਼ਾਂ ਨਾਲ ਆਪਣੇ ਨੇੜਲੇ ਸੇਵਾ ਕੇਂਦਰਾਂ ਦਾ ਦੌਰਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਟਾਫ ਨੂੰ ਈ-ਸੇਵਾ ਪੰਜਾਬ ਪੋਰਟਲ ਵਿਚ ਦਰਖਾਸਤਾਂ ਦੀ ਪ੍ਰਕਿਰਿਆ ਸੰਬੰਧੀ ਸਿਖਲਾਈ ਦਿੱਤੀ ਗਈ ਹੈ।