ਜਲੰਧਰ, 4 ਅਗਸਤ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿੱਚ ਚੱਲ ਰਹੇ ਪੰਜਾਬ ਸਰਕਾਰ ਤੋਂ ਪ੍ਰਮਾਣਿਤ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ) ਨੇ ਦੱਸਿਆ ਕਿ ਇਹ ਇੰਸਟੀਚਿਊਟ ਸਾਬਕਾ/ਮੌਜੂਦਾ ਫੌਜੀਆਂ, ਐਸ.ਸੀ., ਐਸ. ਟੀ. ਅਤੇ ਗਰੀਬ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਇਥੇ ਉਕਤ ਵਰਗ ਦੇ ਬੱਚਿਆਂ ਨੂੰ ਪੇਸ਼ੇਵਰ ਅਤੇ ਕੰਪਿਊਟਰ ਡਿਗਰੀ ਕੋਰਸਾਂ ਦੀ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼ਾਸਤਰੀ ਮਾਰਕੀਟ ਵਿੱਚ ਸਥਿਤ ਇਹ ਸੰਸਥਾ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਜਿਸ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ/ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਬਲਕਿ ਨਾਮਾਤਰ ਪ੍ਰਬੰਧਕੀ ਖਰਚੇ ਹੀ ਵਿਦਿਆਰਥੀਆਂ ਤੋਂ ਲਏ ਜਾਂਦੇ ਹਨ।
ਕਾਲਜ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਥੇ ਐਮ. ਐਸ. ਸੀ. (ਆਈ. ਟੀ.), ਬੀ.ਐਸ. ਸੀ.( ਆਈ. ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸ ਯੂਨੀਵਰਸਿਟੀ ਦੇ ਸਿਲੇਬਸ ਅਨੁਸਾਰ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਬੀ.ਐਸ.ਸੀ (ਆਈ. ਟੀ.) ਕੋਰਸ ਲਈ ਘੱਟ ਤੋਂ ਘੱਟ ਯੋਗਤਾ 12ਵੀਂ ਪਾਸ ਹੈ। ਐਮ.ਐਸ.ਸੀ. (ਆਈ.ਟੀ.) ਕੋਰਸ ਲਈ ਯੋਗਤਾ ਪੀ.ਜੀ.ਡੀ.ਸੀ.ਏ./ਗ੍ਰੈਜੂਏਸ਼ਨ ਅਤੇ ਪੀ.ਜੀ.ਡੀ.ਸੀ.ਏ. ਲਈ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਸ ਲਈ ਸੰਸਥਾ ਪਾਸ ਬਹੁਤ ਹੀ ਯੋਗ ਸਟਾਫ਼ ਮੌਜੂਦ ਹੈ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94786-18790, 84279-68374, 62398-80841, 0181-2452290 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰ ਆ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ‘ਚ ਸੀਟਾਂ ਸੀਮਤ ਹਨ, ਇਸ ਲਈ ਇੱਥੇ ਦਾਖਲਾ ਪਹਿਲ ਦੇ ਆਧਾਰ ‘ਤੇ ਹੀ ਹੋਵੇਗਾ।