ਰਾਜਾਸਾਂਸੀ- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਦੀ ਉਡਾਣ ਰਾਹੀਂ ਅਟੈਚੀ ‘ਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਫਿਲਹਾਲ ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।