ਜਲੰਧਰ 05 ਜੁਲਾਈ 2020 :  ਜਲੰਧਰ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ  ਰਾਜਿੰਦਰ ਬੇਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕੋਵਿਡ-19 ਮਹਾਂਮਾਰੀ ਤੋਂ ਅਪਣੇ ਆਪ ਨੂੰ ਬਚਾਉਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆ ਬਾਰੇ ਪੂਰੀ ਤਰ•ਾਂ ਚੌਕਸ ਰਹਿਣ ਦਾ ਸੱਦਾ ਦਿੱਤਾ ਗਿਆ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੀ ਜੂਨ ਤੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਹਿਤ’ ਤਹਿਤ ਸਹਿਕਾਰਤਾ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਕੋਵਿਡ-19 ਮਹਾਂਮਾਰੀ ਬਾਰੇ ਲੋਕ ਜਾਗਰੂਕਤਾ ਲਹਿਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਉਨ•ਾਂ ਕਿਹਾ ਕਿ ਕੇਵਲ ਚੌਕਸੀ ਨਾਲ ਹੀ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਮੈਡੀਕਲ ਪ੍ਰੋਟੋਕਾਲ ਬਾਰੇ ਚੌਕਸ ਰਹਿਣਾ ਚਾਹੀਦਾ ਹੈ ਜੋ ਕਿ ਉਨਾਂ ਨੂੰ ਅਪਣੇ ਆਪ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਵਿੱਚ ਸਹਾਈ ਹੋਵੇਗਾ।
ਉਨ•ਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਹੱਥ ਧੋਣੇ ਅਤੇ ਦੋ ਗਜ਼ ਦੀ ਦੌਰੀ ਬਣਾ ਕੇ ਰੱਖਣਾ ਨੂੰ ਹਰੇਕ ਵਿਅਕਤੀ ਨੂੰ ਜਰੂਰੀ ਅਪਣਾਉਣਾ ਚਾਹੀਦਾ ਹੈ।
ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤਾ ਗਿਆ ਇਹ ਵਿਸ਼ੇਸ਼ ਪ੍ਰੋਗਰਾਮ ‘ਮਿਸ਼ਨ ਫ਼ਤਿਹ’ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਜਿੱਤਣ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਦਾ ਪ੍ਰਤੀਕ ਹੈ ਅਤੇ ਇਹ ਲੋਕਾਂ ਦਾ, ਲੋਕਾਂ ਦੁਆਰਾ ਅਤੇ ਲੋਕਾਂ ਲਈ ਪ੍ਰੋਗਰਾਮ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਰਜਿਸਟਰਾਰ ਨਵਨੀਤ ਕੌਰ ਨੇ ਦੱਸਿਆ ਕਿ ਅੱਜ ਸਹਿਕਾਰੀ ਸੁਸਾਇਟੀਆਂ ਦੇ 245 ਦੇ ਕਰੀਬ ਕਰਮਚਾਰੀਆਂ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਪੰਜਾਬੀਆਂ ਦੀ ਹਰ ਔਖੀ ਘੜੀ ਵਿੱਚ ਜਿੱਤ ਪ੍ਰਾਪਤ ਕਰਨ ਦੀ ਚੜ•ਦੀ ਕਲਾ ਦੇ ਸੁਨੇਹੇ ਦਾ ਪ੍ਰਚਾਰ ਕੀਤਾ ਗਿਆ। ਉਨ•ਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸੈਂਕੜੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਸਬੰਧੀ ਪੈਂਫਲੇਟ ਵੰਡੇ ਗਏ।

ਉਨ•ਾਂ ਦੱਸਿਆ ਕਿ ਇਸ ਲੋਕ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਮਾਸਕ ਪਾਉਣਾ, ਹੱਥ ਧੋਣਾ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣਾ ਸ਼ਾਮਿਲ ਹੈ ਨੂੰ ਅਪਣੀ ਜਿੰਦਗੀ ਦਾ ਅਹਿਮ ਅੰਗ ਬਣਾਉਣ ਪ੍ਰਤੀ ਪ੍ਰੇਰਿਤ ਕੀਤਾ ਗਿਆ।