ਜਲੰਧਰ(…..)- ਸ. ਇੰਦਰਜੀਤ ਸਿੰਘ ਬੱਬਰ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੋਮੀ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਸ਼੍ਰੋਮਣੀ ਦਲ ਆਲ ਇੰਡੀਆ, ਸ. ਬਿਕਰਮ ਸਿੰਘ ਮਜੀਠੀਆ ਸਰਪ੍ਰਸਤ ਯੂਥ ਅਕਾਲੀ ਦਲ, ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸ. ਕੁਲਵੰਤ ਸਿੰਘ ਮੰਨਣ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰ ਦਾ ਤਹਿ ਦਿਲੋਂ ਧੰਨਵਾਦ।
ਦੱਸ ਦੇਈਏ ਇੰਦਰਜੀਤ ਸਿੰਘ ਬੱਬਰ ਨੇ ਸ਼੍ਰੋਮਣੀ ਅਕਾਲੀ ਦਲ ਦੋਆਬਾ ਯੂਥ ਵਿੰਗ ਬਤੌਰ ਵਾਈਸ ਪ੍ਰੈਜ਼ੀਡੈਂਟ ਸੇਵਾ ਕੀਤੀ ਹੈ ਤੇ ਚੰਗੀਆਂ ਸੇਵਾਵਾਂ ਨਿਭਾਈਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸ. ਇੰਦਰਜੀਤ ਸਿੰਘ ਬੱਬਰ, ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਦੇ ਪੁੱਤਰ ਹਨ ਤੇ ਉਹ ਆਪਣੇ ਸਮੇਂ ਤੇ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਤੇ ਵਪਾਰ ਸੈੱਲ ਦੇ ਜਿਲ੍ਹਾਂ ਪ੍ਰਧਾਨ ਵੀ ਰਹਿ ਚੁੱਕੇ ਹਨ। ਇਹ ਟਕਸਾਲੀ ਪਰਿਵਾਰ ਪਿਛਲੇ 40 ਸਾਲਾਂ ਤੋਂ ਅਕਾਲੀ ਦਲ ਨਾਲ ਜੁੜਿਆ ਹੈ ਤੇ ਸ਼੍ਰਮੋਣੀ ਅਕਾਲੀ ਦਲ ਨੇ ਵੀ ਇਸ ਪਰਿਵਾਰ ਨੂੰ ਹਮੇਸ਼ਾ ਮਾਨ ਤੇ ਸਤਿਕਾਰ ਦਿੱਤਾ ਹੈ।