ਚੰਡੀਗੜ੍ਹ 17 ਮਾਰਚ- ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਉਪਰੰਤ ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਨੌਜਵਾਨਾਂ ਨੂੰ ਸ਼ਾਮਲ ਕਰਨ ਦਾ ਫੈਂਸਲਾ ਕੀਤਾ ਹੈ ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਰੋਮਾਣਾ ਨੇ ਦੱਸਿਆ ਕਿ ਸ.ਅਕਾਲਅਰਪਨ ਸਿੰਘ ਬਰਾੜ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ.ਅਸੀਸਪ੍ਰੀਤ ਸਿੰਘ ਸਾਇਆਂਵਾਲਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ ।
ਉਹਨਾਂ ਦੱਸਿਆ ਕਿ ਸ.ਲਵਪ੍ਰੀਤ ਸਿੰਘ ਸ਼ਾਹਦੀਨ ਵਾਲਾ ਨੂੰ ਜਿਲ੍ਹਾ ਫਿਰੋਜ਼ਪੁਰ (ਸ਼ਹਿਰੀ) ਦਾ ਪ੍ਰਧਾਨ ਅਤੇ ਦਰਬਾਰਾ ਸਿੰਘ ਵਿਰਦੀ ਨੂੰ ਜਿਲ੍ਹਾ ਕਪੂਰਥਲਾ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ।