ਫਗਵਾੜਾ :- (ਸ਼ਿਵ ਕੋੜਾ) ਫਗਵਾੜਾ ਦੇ ਕੋਟਰਾਣੀ ਨਹਿਰ ਤੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਤੇ ਕੁਝ ਕਾਰ ਸਵਾਰ ਹਥਿਆਰਬੰਦ  ਨੌਜਵਾਨਾਂ  ਨੇ  ਗੋਲੀਆਂ ਚਲਾ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਨੂੰ ਜਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ਼ ਭਰਤੀ ਕਰਵਾਇਆ ਗਿਆ ਹੈ। ਕੋਟਰਾਣੀ ਨਹਿਰ ਤੇ ਘਟਨਾ ਵਾਲੀ ਥਾਂ ‘ਤੇ ਫਗਵਾੜਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚੱਲਿਆ ਹੋਇਆ ਕਾਰਤੂਸ ਅਤੇ ਯਾਮਹਾ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਖਬਰ ਲਿਖੇ ਜਾਣ ਤੱਕ ਨੌਜਵਾਨ ਦੀ ਪਛਾਣ ਗਗਨ (ਨਕਲੀ ਨਾਂ) ਵਜੋਂ ਹੋਈ ਹੈ। ਨੌਜਵਾਨ ਸਿਵਲ ਹਸਪਤਾਲ ਫਗਵਾੜਾ ਵਿਖੇ ਜੇਰੇ ਇਲਾਜ ਹੈ।