ਫਗਵਾੜਾ 20 ਅਗਸਤ (ਸ਼ਿਵ ਕੋੜਾ) ਹਮਦਰਦ ਵੈਲਫੇਅਰ ਸੁਸਾਇਟੀ ਵਲੋਂ ਅੰਬੇਡਕਰ ਪਾਰਕ ਪਲਾਹੀ ਗੇਟ ਫਗਵਾੜਾ ਵਿਖੇ ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਭਾਟੀਆ ਅਤੇ ਉਹਨਾਂ ਦੀ ਧਰਮ ਪਤਨੀ ਪਿੰਕੀ ਭਾਟੀਆ ਦੀ ਅਗਵਾਈ ਹੇਠ 36 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਆਯੋਜਿਤ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਪੁੱਤਰ ਕਮਲ ਧਾਲੀਵਾਲ ਨੇ ਸ਼ਿਰਕਤ ਕੀਤੀ। ਉਹਨਾਂ ਰਾਸ਼ਨ ਵੰਡਣ ਦਾ ਸ਼ੁੱਭ ਆਰੰਭ ਕਰਵਾਉਣ ਉਪਰੰਤ ਆਪਣੇ ਸੰਬੋਧਨ ਵਿਚ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਔਖੇ ਸਮੇਂ ਵਿਚ ਰਾਸ਼ਨ ਦੀ ਵਿਵਸਥਾ ਕਰਨਾ ਲੋੜਵੰਦ ਪਰਿਵਾਰਾਂ ਲਈ ਬਹੁਤ ਹੀ ਲਾਹੇਵੰਦ ਬਣਦਾ ਹੈ। ਮੁਕੇਸ਼ ਭਾਟੀਆ ਨੇ ਦੱਸਿਆ ਕਿ ਇਸ ਰਾਸ਼ਨ ਵੰਡ ਸਮਾਗਮ ਦੇ ਸਫਲ ਆਯੋਜਨ ਵਿਚ ਸੁਸਾਇਟੀ ਦੇ ਮੈਂਬਰ ਅਤੇ ਕਨੇਡਾ ਦੇ ਪ੍ਰਵਾਸੀ ਭਾਰਤੀ ਪਰਿਵਾਰ ਅਮਰਜੀਤ ਸਿੰਘ ਢਿੱਲੋਂ ਅਤੇ ਪਰਮਜੀਤ ਕੌਰ ਢਿੱਲੋਂ ਦਾ ਵਿਸ਼ੇਸ਼ ਸਹਿਯੋਗ ਪ੍ਰਾਪਤ ਹੋਇਆ ਜਿਸ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ। ਪ੍ਰਬੰਧਕਾਂ ਵਲੋਂ ਵਿਧਾਇਕ ਪੁੱਤਰ ਕਮਲ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਸੀਨੀਅਰ ਆਗੂ ਵਿਨੋਦ ਵਰਮਾਨੀ, ਸੰਜੀਵ ਭਟਾਰਾ ਜੱਜੀ, ਸਾਬਕਾ ਕੌਂਸਲਰ ਜਤਿੰਦਰ ਵਰਮਾਨੀ, ਰਾਮਪਾਲ ਉੱਪਲ, ਮੁਨੀਸ਼ ਪ੍ਰਭਾਕਰ, ਰਵੀ ਕੁਮਾਰ, ਅਮਰੀਕ ਸਿੰਘ, ਸੌਰਵ ਜੋਸ਼ੀ, ਸੌਰਵ ਸ਼ਰਮਾ, ਰਾਜਨ ਸ਼ਰਮਾ, ਹਰਸ਼ ਕੁਮਾਰ, ਧੀਰਜ ਘਈ, ਤਰਲੋਕ ਸਿੰਘ ਨਾਮਧਾਰੀ, ਸ਼ੰਕਰ ਝਾਂਜੀ ਅਤੇ ਸ਼ਰਧਾ ਨੰਦ ਆਦਿ ਹਾਜਰ ਸਨ।