ਫਗਵਾੜਾ 1 ਫਰਵਰੀ (ਸ਼ਿਵ ਕੋੜਾ) ਪੰਜਾਬ ਸਰਕਾਰ ਦੇ ਮਿਸ਼ਨ ‘ਹਰ ਘਰ ਪਾਣੀ, ਹਰ ਘਰ ਸਫਾਈ’ ਦੇ ਸ਼ੁੱਭ ਆਰੰਭ ਮੌਕੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਲਿ੍ਹਆਂ ਦੇ ਡਿਪਟੀ ਕਮੀਸ਼ਨਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਵਿਚ ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਵੀ ਸ਼ਿਰਕਤ ਕੀਤੀ। ਉਹ ਕਪੂਰਥਲਾ ਵਿਖੇ ਡਿਪਟੀ ਕਮੀਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੇ ਦਫਤਰ ‘ਚ ਆਯੋਜਿਤ ਵਰਚੁਅਲ ਮੀਟਿੰਗ ‘ਚ ਸ਼ਾਮਲ ਹੋਏ। ਉਹਨਾਂ ਤੋਂ ਇਲਾਵਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵੀ ਉਚੇਰੇ ਤੌਰ ਤੇ ਹਾਜਰ ਸਨ। ਸੌਰਵ ਖੁੱਲਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਮੁਹਿਮ ਸ਼ਲਾਘਾਯੋਗ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਹਰ ਘਰ ਵਿਚ ਪੀਣ ਲਈ ਸਾਫ ਸੁਥਰੇ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਏਗੀ ਅਤੇ ਕੈਪਟਨ ਸਰਕਾਰ ਦੇ ਸਵੱਛਤਾ ਮਿਸ਼ਨ ਦੀ ਸਫਲਤਾ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਗੁਰੇਜ ਕਰਨ ਅਤੇ ਆਪਣੇ ਘਰ ਦੀ ਤਰ੍ਹਾਂ ਹੀ ਆਲੇ-ਦੁਆਲੇ ਨੂੰ ਵੀ ਸਾਫ ਸੁਥਰਾ ਬਣਾ ਕੇ ਰੱਖਣ ਤਾਂ ਜੋ ਪੰਜਾਬ ਨੂੰ ਸਵੱਛਤਾ ਦੇ ਮਾਮਲੇ ‘ਚ ਦੇਸ਼ ਹੀ ਨਹÄ ਦੁਨੀਆ ਵਿਚ ਮਿਸਾਲ ਬਣਾਇਆ ਜਾ ਸਕੇ।