ਪਟਿਆਲਾ :- ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਉਹ ਪਿਛਲੇ ਤਿੰਨ ਦਿਨਾਂ ਤੋਂ ਆਪਣੇ ‘ਚ ਕੁਆਟਰੰਟੀਨ ਹਨ ਅਤੇ ਹੁਣ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਪੂਰੀ ਤਰ੍ਹਾਂ ਖ਼ੁਦ ਨੂੰ ਆਪਣੇ ਪਰਿਵਾਰ ਤੋਂ ਵੱਖ ਕਰ ਲਿਆ ਹੈ। ਚੰਦੂਮਾਜਰਾ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਪੂਰਾ ਪਰਿਵਾਰ ਚੜ੍ਹਦੀ ਕਲਾ ‘ਚ ਹੈ।