ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਸੁਮੇਧ ਸਿੰਘ ਸੈਣੀ ਨੂੰ ਡਬਲ ਝਟਕਾ ਲੱਗਿਆ ਹੈ,ਅਦਾਲਤ ਨੇ ਸੁਮੇਧ ਸੈਣੀ ਦੀਆਂ ਦੋਵਾਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਨੇ, ਅਦਾਲਤ ਨੇ ਮੁਹਾਲੀ ਅਦਾਲਤ ਦੇ ਫ਼ੈਸਲੇ ਤੇ ਮੋਹਰ ਲਗਾਉਂਦੇ ਹੋਏ ਸੈਣੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਨਾਲ ਹੀ ਸੁਮੇਧ ਸੈਣੀ ਵੱਲੋਂ ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਵੀ ਅਦਾਲਤ ਨੇ ਰੱਦ ਕਰ ਦਿੱਤੀ ਹੈ
ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸਾਬਾਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਪਟੀਸ਼ਨ ਰੱਦ ਕਰਦੇ ਹੋਏ ਮੁਹਾਲੀ ਦੇ ਜੱਜ ਰਜਨੀਸ਼ ਗਰਗ ਨੇ ਸਖ਼ਤ ਟਿੱਪਣੀ ਕੀਤੀ ਸੀ, ਜੱਜ ਨੇ ਕਿਹਾ ਸੀ ਕਿ ਸੁਮੇਧ ਸਿੰਘ ਸੈਣੀ ਹੀਨੀਅਸ ਜੁਰਮ ਵਿੱਚ ਮੁਲਜ਼ਮ ਨੇ ਇਸ ਲਈ ਉਨ੍ਹਾਂ ਨੂੰ ਅਗਾਊ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਹੈ, ਉਹ ਰਾਹਤ ਦੇ ਕਾਬਲ ਨਹੀਂ ਨੇ, ਸਿਰਫ਼ ਇੰਨਾ ਹੀ ਨਹੀਂ ਜੱਜ ਨੇ ਕਿਹਾ ਕਿ ਸੈਣੀ ਵੱਡੇ ਅਹੁਦੇ ‘ਤੇ ਰਹੇ ਨੇ ਉਹ ਆਪਣੀ ਪਾਵਰ ਦੀ ਵਰਤੋਂ ਕਰ ਸਕਦੇ ਨੇ ਇਸ ਲਈ ਜ਼ਮਾਨਤ ਨਹੀਂ ਦਿੱਤੀ ਜਾ ਸਕਦਾ ਹੈ
29 ਸਾਲ ਬਾਅਦ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਨੂੰ ਮੁਹਾਲੀ ਪੁਲਿਸ ਨੇ ਮੁਲਤਾਨੀ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੌਲਿਆ ਸੀ, ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕਈ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ FIR ਦਰਜ ਹੋਈ ਸੀ, 2008 ਵਿੱਚ ਸੀਬੀਆਈ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਕੇਸ ਦਰਜ ਕੀਤਾ ਸੀ,ਪਰ ਸੁਪਰੀਮ ਕੋਰਟ ਨੇ ਇਸ ‘ਤੇ ਰੋਕ ਲੱਗਾ ਦਿੱਤੀ ਸੀ