ਅੰਮ੍ਰਿਤਸਰ,29 ਅਕਤੂਬਰ ( )- ਜਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਦੀ ਵੱਡੀ ਲਾਪਰਵਾਹੀ ਕਰਕੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ‘ਚ ਪਿਛਲੇ ਲੰਮੇ ਸਮੇਂ ਤੋਂ 200 ਤੋਂ ਵੱਧ ਖਾਲੀ ਪਈਆਂ ਹੈੱਡਟੀਚਰ /ਸੈੰਟਰ ਹੈੱਡਟੀਚਰ ਦੀਆਂ ਪੋਸਟਾਂ ਤੇ ਪ੍ਰਮੋਸ਼ਨਾਂ ‘ਚ ਵੱਡੀ ਦੇਰੀ ਕਰਨ ਦੇ ਰੋਸ ਵੱਜੋਂ ਈ.ਟੀ.ਯੂ.ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਅੱਜ 64 ਵੇਂ ਦਿਨ ਬਲਾਕ ਅੰਮ੍ਰਿਤਸਰ-3 ਅਤੇ ਵੇਰਕਾ ਦੇ ਆਗੂਆਂ ਨੇ ਭੁੱਖ ਹੜਤਾਲ ਤੇ ਬੈਠ ਕੇ ਜ਼ਿਲ੍ਹਾ ਸਿੱਖਿਆ ਦਫਤਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।ਭੁੱਖ ਹੜਤਾਲ ਕੈਂਪ ‘ਚ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਸਤਬੀਰ ਸਿੰਘ ਬੋਪਾਰਾਏ ਸੁਖਜਿੰਦਰ ਸਿੰਘ ਹੇਰ ਨੇ ਕਿਹਾ ਕਿ ਜਿਲ੍ਹਾ ਸਿੱਖਿਆ ਦਫਤਰ ਦੀ ਵੱਡੀ ਅਣਗਹਿਲੀ ਕਰਕੇ ਪਿਛਲੇ ਸਮੇਂ ਤੋਂ ਅਧੂਰੇ ਤੇ ਗਲਤ ਰਿਕਾਰਡ ਨੂੰ ਈ.ਟੀ.ਯੂ. ਦੇ ਆਗੂਆਂ ਵੱਲੋਂ ਦਫ਼ਤਰੀ ਅਮਲੇ ਨੂੰ ਵੱਡਾ ਸਹਿਯੋਗ ਦੇ ਕੇ ਮੁਕੰਮਲ ਕਰਵਾਉਣ ਉਪਰੰਤ ਭਲਾਈ ਵਿਭਾਗ ਨੂੰ ਮਨਜ਼ੂਰੀ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਫਰਜ਼ ਬਣਦਾ ਹੈ ਕਿ ਉਹ ਤੁਰੰਤ ਅਧਿਆਪਕਾਂ ਨੂੰ ਆਰਡਰ ਜਾਰੀ ਕਰਕੇ ਸਰਹੱਦੀ ਜ਼ਿਲ੍ਹੇ ਦੀਆਂ ਖ਼ਾਲੀ ਪੋਸਟਾਂ ਭਰ ਕੇ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਦੀ ਉਡੀਕ ਕਰ ਰਹੇ ਅਧਿਆਪਕਾਂ ਅਤੇ ਉੱਥੇ ਪੜ੍ਹਨ ਵਾਲੇ ਬੱਚਿਆਂ ਨੂੰ ਇਨਸਾਫ਼ ਦੇਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰਮੋਸ਼ਨਾਂ ਦੇ ਆਰਡਰ ਹੱਥ ‘ਚ ਨਾ ਆਉਣ ਤੱਕ ਈ.ਟੀ.ਯੂ. ਦਾ ਸੰਘਰਸ਼ ਜਾਰੀ ਰਹੇਗਾ ਅਤੇ ਜੇਕਰ ਇਸ ਪੱਧਰ ਤੇ ਪਹੁੰਚ ਕੇ ਵੀ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਕੋਈ ਢਿੱਲ ਵਰਤੀ ਗਈ ਤਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱੱਜ ਭੁੱਖ ਹੜਤਾਲ ਤੇ ਬੈਠਣ ਵਾਲਿਆਂ ‘ਚ ਉਪਰੋਕਤ ਤੋਂ ਇਲਾਵਾ ਜਗਤਾਰ ਸਿੰਘ ਹੇਰ,ਮੈਡਮ ਸੀਮਾ,ਹਰਜਿੰਦਰ ਕੌਰ,ਸੁਖਜੀਤ ਸਿੰਘ ਭਕਨਾ ,ਬਲਵਿੰਦਰ ਸਿੰਘ ਬੱਲ ,ਮਨਜੀਤ ਸਿੰਘ ਮੂਧਲ, ਰਾਜੀਵ ਕੁਮਾਰ ਵੇਰਕਾ,ਗਗਨਦੀਪ ਸਿੰਘ,ਪਰਮਬੀਰ ਸਿੰਘ ਵੇਰਕਾ,ਗੁਰਚਰਨ ਸਿੰਘ ਆਦਿ ਆਗੂ ਮੌਜੂਦ ਸਨ ।