ਫਗਵਾੜਾ, 25 ਜਨਵਰੀ ( )- ਫਗਵਾੜਾ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਨਿਰੰਤਰ ਖ਼ੂਨ ਦਾਨੀ ਡਾ: ਐਮ.ਪੀ. ਸਿੰਘ ਨੇ ਅੱਜ 51ਵੀਂ ਵੇਰ ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਵਲੰਟੀਅਰ ਖ਼ੂਨ ਦਾਨ ਕੀਤਾ। ਇਸ ਮੌਕੇ ਬੋਲਦਿਆਂ ਡਾ: ਐਮ.ਪੀ. ਸਿੰਘ ਨੇ ਕਿਹਾ ਕਿ ਖ਼ੂਨ ਦਾਨ ਮਹਾਂਦਾਨ ਹੈ ਅਤੇ ਕੋਵਿਡ-19 ਦੀ ਮਹਾਂਮਾਰੀ ਸਮੇਂ ਖ਼ੂਨ ਦਾਨ ਦੀ ਅਤਿਅੰਤ ਲੋੜ ਹੈ ਅਤੇ ਲੋਕਾਂ ਨੂੰ ਇਸ ਪਵਿੱਤਰ ਕਾਰਜ਼ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਇਸ ਸਮੇਂ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ, ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਸਮਾਜ ਸੇਵੀ ਮਨੋਜ ਮਿੱਢਾ ਅਤੇ ਬਲੱਡ ਬੈਂਕ ਦਾ ਸਟਾਫ਼ ਹਾਜ਼ਰ ਸੀ।