
ਜਲੰਧਰ :- ( ਐਂਟੀ ਕ੍ਰਾਈਮ ਸਮਾਜ ਸੁਰੱਖਿਆ ਸੈੱਲ ਰਜਿ. ਪੰਜਾਬ ਦੇ ਚੇਅਰਮੈਨ ਸਭਾਸ਼ ਗੋਰੀਆ ਸੂਬਾ ਪ੍ਰਧਾਨ ਰਾਜ ਕੁਮਾਰ ਰਾਜੂ ਨੇ ਅੱਜ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਜਲੰਧਰ ਪੁੱਜਣ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਉਹਨਾਂ ਦੇ ਨਾਲ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ , ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦਾ ਵੀ ਸਨਮਾਨ ਕੀਤਾ । ਇਸ ਮੌਕੇ ਸੁਭਾਸ਼ ਗੋਰੀਆ ਨੇ ਕੇਂਦਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਬਿੱਲ ਰੱਦ ਕਰਵਾਉਣ ਦੀ ਮੰਗ ਕੀਤੀ । ਦਿੱਲੀ ਬਾਡਰ ਤੇ ਸੰਘਰਸ਼ ਕਰ ਰਹੇ ਕਿਸਾਨ ਜੋ ਸ਼ਹੀਦ ਹੋਏ ਹਨ ਉਹਨਾਂ ਨੂੰ ਸੂਬਾ ਸਰਕਾਰ 20,20 ਲੱਖ ਦੀ ਗ੍ਰਾਂਟ ਜਾਰੀ ਕਰੇ ਅਤੇ ਘਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ।