ਜਲੰਧਰ 12 ਮਾਰਚ 2021
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਪ ਮੰਡਲ ਮੈਜਿਸਟਰੇਟ ਜਲੰਧਰ ਡਾ.ਜੈ ਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸ਼ਹੀਦ ਭਗਤ ਸਿੰਘ ਕਲੋਨੀ ਵਿਖੇ ਅੱਗ ਲੱਗਣ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੱਗ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰਵਾਸੀ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਵਲੋਂ ਅੱਜ ਜੋ ਰਾਸ਼ਨ ਇਨਾਂ ਪਰਿਵਾਰਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ ਉਸ ਵਿੱਚ ਆਟਾ, ਦਾਲਾਂ, ਖੰਡ, ਚਾਹ-ਪੱਤੀ, ਸਾਬਣ, ਟੂਥ ਬਰੱਸ਼ ਤੇ ਪੇਸਟ, ਸਰਫ਼, ਚਾਵਲ, ਹਲਦੀ , ਮਸਾਲੇ, ਸਰੋਂ ਦਾ ਤੇਲ, ਸਬਜ਼ੀਆਂ ਅਤੇ ਹੋਰ ਜਰੂਰੀ ਸਮਾਨ ਸ਼ਾਮਿਲ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਵਿੱਕੀ ਕਾਲੀਆ, ਨਾਇਬ ਤਹਿਸੀਲਦਾਰ ਜਲੰਧਰ-1 ਵਿਜੈ ਕੁਮਾਰ ਅਤੇ ਮਾਲ ਵਿਭਾਗ ਦਾ ਅਮਲਾ ਮੌਜੂਦ ਸੀ।