ਜਲੰਧਰ : ਜ਼ਿਲ੍ਹਾ ਮੈਜਿਸਟਰੇਟ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ , ਸ਼ਾਦੀ/ਹੋਰ ਸਮਾਗਮ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾਂ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਇਨ੍ਹਾਂ ਕੈਮਰਿਆਂ ਵਿੱਚ ਘੱਟ ਤੋਂ ਘੱਟ ਸੱਤ ਦਿਨ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਨੂੰ ਖੁੱਲੇ ਵਿੱਚ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਸਾਰੇ ਹੁਕਮ 16 ਦਸੰਬਰ 2019 ਤੱਕ ਲਾਗੂ ਰਹਿਣਗੇ।