ਜਲੰਧਰ 25 ਅਗਸਤ 2020

24 ਤੋਂ 30 ਸਤੰਬਰ 2020 ਤੱਕ ਹਫ਼ਤਾ ਭਰ ਚੱਲਣ ਵਾਲੇ ਆਨਲਾਇਨ ਜਾਬ ਮੇਲੇ ਸਬੰਧੀ ਅੱਜ ਜ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨਾਲ ਮੀਟਿੰਗ ਕੀਤੀ ਗਈ।ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਸੁਨੀਤਾ ਕਲਿਆਣ ਨੇ ਦੱਸਿਆ ਕਿ ਇਹ ਜਾਬ ਮੇਲਾ ਆਨਲਾਇਨ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਵਾਲਿਆਂ ਨਾਲ ਜੋੜੇਗਾ।ਉਨ੍ਹਾਂ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜਗਾਰ ਮੇਲੇ ਦੌਰਾਨ 10000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ , ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਜਾਬ ਮੇਲੇ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਵੱਖ-ਵੱਖ ਯੂਨੀਵਰਸਿਟੀਆਂ ,ਕਾਲਜਾਂ, ਸਕੂਲਾਂ ਸਮੇਤ ਵਿਦਿਅਕ ਅਦਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਬਿਊਰੋ ਵਲੋਂ ਉਦਯੋਗਪਤੀਆਂ ਨੂੰ ਕਿਸ ਤਰ੍ਹਾਂ ਦੇ ਹੁਨਰਮੰਦ ਕਾਮਿਆਂ ਦੀ ਜਰੂਰਤ ਹੈ, ਬਾਰੇ ਜਾਣਨ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਉਦਯੋਗਾਂ ਨੂੰ ਉਨਾਂ ਦੀ ਲੋੜ ਅਨੁਸਾਰ ਹੁਨਰਮੰਦ ਅਤੇ ਪੜ੍ਹੇ-ਲਿਖੇ ਨੌਜਵਾਨ ਸ਼ਕਤੀ ਮਿਲ ਸਕੇਗੀ ਉਥੇ ਹੀ ਨੌਜਵਾਨਾਂ ਨੂੰ ਸਮਰੱਥਾ ਅਨੁਸਾਰ ਰੋਜ਼ਗਾਰ ਪ੍ਰਾਪਤੀ ਹੋ ਸਕੇਗੀ।ਉਨ੍ਹਾਂ ਕਿਹਾ ਕਿ ਇਹ ਆਨਲਾਇਨ ਜਾਬ ਮੇਲਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਘਰ-ਘਰ ਨੌਕਰੀ’ ਮਿਸ਼ਨ ਤਹਿਤ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਹਰ ਯੋਗ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜ਼ਗਾਰ ਮੇਲੇ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਾਪਤ ਹੋ ਸਕਣਗੇ।ਉਨ੍ਹਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜ਼ਗਾਰ ਮੇਲੇ ਲਈ ਸੁਚਾਰੂ ਵਿਵਸਥਾ ਪ੍ਰਣਾਲੀ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਜੋ ਇਸ ਵਿੱਚ ਸ਼ਿਰਕਤ ਕਰਨ ਵਾਲੇ ਨੌਜਵਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪਣੇ ਆਪ ਨੂੰ www.pgrkam.com ਦੇ ਰਜਿਸਟਰਡ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਟੈਲੀਫੋਨ ਨੰ : 0181-2225791 ਅਤੇ 90569-20100 ’ਤੇ ਵੀ ਸੰਪਰਕ ਕਰ ਸਕਦੇ ਹਨ।ਇਸ ਮੌਕੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਰਮਚਾਰੀ ਹਾਜ਼ਰ ਸਨ।