ਜਲੰਧਰ 26 ਅਗਸਤ 2020

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਅਤੇ ਜੂਮੈਟੋ ਵਲੋਂ 27 ਅਗਸਤ ਤੋਂ 5 ਸਤੰਬਰ ਤੱਕ ਆਨਲਾਈਨ ਪਲੇਸਮੈਂਟ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ, ਜਲੰਧਰ  ਜਸਵੰਤ ਰਾਏ ਨੇ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਨੌਜਵਾਨ ਇਸ ਮੁਹਿੰਮ ਦੌਰਾਨ ਆਨਲਾਈਨ ਮੋਬਾਇਲ ਨੰਬਰ 82640-78600 ਅਤੇ 82888-68694 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਕੰਪਨੀ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਆਨਲਾਈਨ ਇੰਟਰਵਿਊ ਲਈ ਜਾਵੇਗੀ।ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਰੋਜ਼ਗਾਰ ਪ੍ਰਾਪਤੀ ਲਈ www.pgrkam.com ’ਤੇ ਰਜਿਸਟਰਡ ਹੋਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਨੌਜਵਾਨ ਟੈਲੀਫੋਨ ਨੰ : 0181-2225791 ਅਤੇ 90569-20100 ’ਤੇ ਵੀ ਸੰਪਰਕ ਕਰ ਸਕਦੇ ਹਨ।