ਜਲੰਧਰ 02 ਜੂਨ 2020
ਜ਼ਿਲ•ਾ ਮੈਜਿਸਟਰੇਟ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਖੁੱਲੇ ਵਿੱਚ ਕੂੜਾ ਕਰਕਟ, ਫਾਲਤੂ ਚੀਜਾਂ ਅਤੇ ਸੁੱਕੇ ਪੱਤਿਆਂ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ ਜੋ ਕਿ ਹਾਦਸਿਆਂ ਦਾ ਕਾਰਨ ਬਣਦੇ ਹਨ।
ਜ਼ਿਲ•ਾ ਮੈਜਿਸਟਰੇਟ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਖੁੱਲੇ ਵਿੱਚ ਕੂੜਾ ਕਰਕਟ ਆਦਿ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ ਕਿਉਂ ਕਿ ਇਸ ਨਾਲ ਲੋਕਾਂ ਲਈ ਕਈ ਸਿਹਤ ਸਮੱਸਿਆਵਾਂ ਪੈਦਾ ਹੋਣ ਤੋਂ ਇਲਾਵਾ ਇਹ ਸੜਕੀ ਦੁਰਘਟਨਾ ਦਾ ਕਾਰਨ ਵੀ ਬਣਦੇਹਨ। ਇਹਹੁਕਮ 31 ਜੁਲਾਈ 2020 ਤੱਕ ਲਾਗੂ ਰਹਿਣਗੇ।