ਫਗਵਾੜਾ 3 ਅਪ੍ਰੈਲ (ਸ਼ਿਵ ਕੋੜਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਮਨੀਸ਼ ਭਾਰਦਵਾਜ ਨੇ ਮੁੱਖਮੰਤਰੀ ਕੈਪਟਨ ਅਮਰੇਂਦਰ ਸਿੰਘ ਵੱਲੋਂ ਪੰਜਾਬ ਵਿਚ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿਚ ਫ਼ਰੀ ਸਫ਼ਰ ਕਰਨ ਦੀ ਸਹੂਲਤ ਦਿੱਤੇ ਜਾਣ ਤੇ ਖ਼ੁਸ਼ੀ ਜ਼ਾਹਿਰ ਕਰਦੇ ਕਿਹਾ ਕਿ ਕੈਪਟਨ ਸਾਹਿਬ ਨੇ ਚੋਣਾਂ ਵਿਚ ਕੀਤਾ ਵਾਅਦਾ ਪੂਰਾ ਕੀਤਾ। ਉਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾ ਹੀ ਮਹਿਲਾਵਾਂ ਦੇ ਮਾਨ ਸਨਮਾਨ ਤੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ।  ਭਾਰਦਵਾਜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾ ਕੀਤੇ ਵਾਅਦੇਆ ਨੂੰ ਪੂਰੀ ਸੰਜੀਦਗੀ ਨਾਲ ਪੂਰਾ ਕੀਤਾ ਹੈ। ਇਸ ਸੁਵਿਧਾ ਨਾਲ ਮਹਿਲਾਵਾਂ ਨੂੰ ਫ਼ਰੀ ਸਫ਼ਰ ਨਾਲ ਕਾਫ਼ੀ ਸੁਵਿਧਾ ਮਿਲੇਗੀ। ਭਾਰਦਵਾਜ ਨੇ ਦੱਸਿਆ ਕਿ ਕੈਪਟਨ ਸਰਕਾਰ ਨੂੰ ਇਸ ਤੋਂ ਪਹਿਲਾ ਜ਼ਰੂਰਤਮੰਦ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਤੇ ਦਿੱਤੇ ਜਾਣ ਵਾਲੀ ਸ਼ਗਨ ਸਕੀਮ ਅਧੀਨ ਦਿੱਤੀ ਜਾਂਦੀ ਰਾਸ਼ੀ ਨੂੰ 15 ਹਜ਼ਾਰ ਰੁਪਏ ਦੀ ਥਾਂ ਤੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਦੀ ਬੁਢਾਪਾ ਤੇ ਵਿਧਵਾ ਪੈਨਸ਼ਨ ਵਿਚ ਵੀ ਵਾਧਾ ਕਰਦੇ ਹੋਏ 1500 ਰੁਪਏ ਕਰ ਦਿੱਤਾ ਗਿਆ ਹੈ। ਮਨੀਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਲੋਕ ਭਲਾਈ ਦੇ ਕੰਮਾਂ ਲਈ ਅਤੇ ਵਿਕਾਸ ਦੇ ਕੰਮਾਂ ਲਈ ਆਰਥਿਕ ਤੰਗੀ ਦੇ ਬਾਵਜੂਦ ਵੀ ਲੋੜੀਂਦਾ ਬਜਟ ਜਾਰੀ ਕਰਦੀ ਰਹੀ ਹੈ ਅਤੇ ਕੋਰੋਨਾ ਵਰਗੀ ਮਹਾਂਮਾਰੀ ਵਿਚ ਵਿਚ ਪੰਜਾਬ ਦੇ ਵਿਕਾਸ ਨੂੰ ਕਿਸੇ ਕਿਸਮ ਦੀ ਖੜੋਤ ਨਹੀਂ ਆਉਣ ਦਿੱਤੀ। ਉਨਾਂ ਕਿਹਾ ਕਿ ਵਿਰੋਧੀ ਦਰਅਸਲ ਵਿਚ ਕੈਪਟਨ ਸਾਹਿਬ ਦੀ ਵਧਦੀ ਲੋਕਪ੍ਰਿਅਤਾ ਨੂੰ ਪਚਾ ਨਹੀਂ ਪਾ ਰਹੇ ਅਤੇ ਕੂੜ ਪ੍ਰਚਾਰ ਕਰ ਕੇ ਆਪਣੀ ਸਿਆਸੀ ਰੋਟੀਆਂ ਸੇਕ ਰਹੇ ਹਨ। ਇਸ ਤੋਂ ਇਲਾਵਾ ਕੁੱਝ ਨਹੀਂ ਹੈ। ਲੋਕ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼  ਹਨ ਅਤੇ ਇਸ ਦਾ ਜਵਾਬ ਵਿਰੋਧੀਆਂ ਨੂੰ 2022 ਵਿਚ ਮਿਲ ਜਾਵੇਗੀ। ਸਚਾਈ ਸਾਰਿਆ ਦੇ ਸਾਹਮਣੇ ਆ ਜਾਵੇਗੀ। ਉਨਾਂ ਮਹਿਲਾਵਾਂ ਨੂੰ ਫ਼ਰੀ ਬੱਸ ਸਫ਼ਰ ਦੀ ਸਹੂਲਤ ਦੇਣ ਲਈ ਮੁੱਖਮੰਤਰੀ ਪੰਜਾਬ ਕੈਪਟਨ ਅਮਰੇਂਦਰ ਸਿੰਘ ਜੀ ਦਾ ਧੰਨਵਾਦ ਕੀਤਾ।
ਫ਼ੋਟੋ