ਜਲੰਧਰ 14 ਅਕਤੂਬਰ(ਨਿਤਿਨ ਕੌੜਾ ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਵਲੋਂ 117 ਐਮੀਨੈਂਸ ਸਕੂਲਾਂ ਨੂੰ ਚਲਾਉਣ ਦੀ ਜਿਦ ਪੂਰੀ ਕਰਨ ਲਈ ਚਲਦੇ ਮਿਡਲ,ਹਾਈ ਤੇ ਸੈਕੰਡਰੀ ਸਕੂਲਾ ਵਿੱਚੋਂ ਅਧਿਆਪਕਾਂ ਦੀਆਂ ਜਬਰਦਸਤੀ ਬਦਲੀਆਂ ਕਰਕੇ ਸਕੂਲ ਆਫ ਐਮੀਨੈਂਸ ਵਿੱਚ ਭੇਜਣਾ ਮੰਦਭਾਗਾ ਹੈ। ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰਕੇ ਪੰਜਾਬ ਦੇ ਵੱਖ ਵੱਖ ਚੱਲ ਰਹੇ ਸਕੂਲਾਂ ਵਿਚੋਂ ਅਧਿਆਪਕਾਂ ਨੂੰ ਐਮੀਨੈਂਸ ਸਕੂਲਾਂ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਕਾਰਣ ਬਹੁਤ ਸਾਰੇ ਸਕੂਲਾਂ ਦੇ ਬੱਚਿਆਂ ਦੀ ਪੜਾਈ ਦਾ ਨੁਕਸਾਨ ਹੋਵੇਗਾ। ਇੱਕ ਪਾਸ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੇ ਸੁਧਾਰਾਂ ਦੇ ਵੱਡੇ ਵੱਡੇ ਵਾਅਦੇ ਕਰਕੇ ਆਈ ਸੀ ਪਰ ਕੁਝ ਕੁਝ ਸਕੂਲਾਂ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਬਾਕੀ ਚੱਲਦੇ ਸਕੂਲਾਂ ਵਿਚੋਂ ਸਟਾਫ ਚੱਕ ਕੇ ਉਹਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਜੇ ਕਰ ਐਮੀਨੈਂਸ ਸਕੂਲਾਂ ਨੂੰ ਚਲਾਉਣ ਦਾ ਐਨਾ ਹੀ ਚਾਅ ਹੈ ਤਾਂ ਲੋੜੀਦੇ ਅਧਿਆਪਕਾਂ ਤੇ ਹੋਰ ਅਮਲੇ ਦੀਆਂ ਅਸਾਮੀਆਂ ਤੇ ਤਰੁੰਤ ਬਣਦੀ ਭਰਤੀ ਕੀਤੀ ਜਾਵੇ। ਇਸ ਸਮੇਂ ਤੀਰਥ ਸਿੰਘ ਬਾਸੀ,, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।