ਜਲੰਧਰ / ਰੁੜਕਾ ਕਲਾਂ 5 ਜੂਨ : ਅੱਜ ਰੁੜਕਾ ਕਲਾਂ ਵਿਖੇ ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ । ਇਕੱਠ ਨੂੰ ਸੰਬੋਧਨ ਕਰਦੇ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ਕੌਂਸਲ ਦੇ ਮੈਂਬਰ ਮੇਲਾ ਸਿੰਘ ਰੁੜਕਾ ਨੇ ਦੱਸਿਆ ਕਿ ਸੰਯੁਕਤ ਮੋਰਚੇ ਦਾ ਅੱਜ 5 ਜੂਨ ਦਾ ਸੱਦਾ ਸੀ ਕਿ ਕੇਂਦਰ ਦੀ ਮੋਦੀ ਦੀ ਸਰਕਾਰ ਨੇ ਦੇਸ਼ ਅੰਦਰ ਕਾਲੇ ਕਾਨੂੰਨ ਲਿਆ ਕੇ ਦੇਸ਼ ਦੀ ਖੇਤੀ ਨੂੰ ਹਥਿਆਓਣ ਦੀ ਕੋਝੀ ਹਰਕਤ ਕੀਤੀ ਹੈ ਜੋ ਦੇਸ਼ ਦੇ ਕਿਸਾਨਾਂ ਨਾਲ ਸਰਾਸਰ ਧੱਕਾ ਹੈ । ਇਸ ਦੇ ਨਾਲ ਹੀ ਮਜ਼ਦੂਰਾਂ ਦੇ ਸਾਰੇ ਹੱਕ ਹਕੂਕ ਖ਼ਤਮ ਕਰਨ ਦੀ ਚਾਲ ਚੱਲੀ ਹੈ ਜਿਸ ਨਾਲ ਮਜ਼ਦੂਰਾਂ ਦੀ ਰੋਜ਼ੀ ਰੋਟੀ ਨੂੰ ਖਤਰਾ ਪੈਦਾ ਹੋ ਗਿਆ ਹੈ । ਇਸ ਕਰਕੇ ਅੱਜ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਕੱਠੇ ਹੋ ਕੇ ਇਸ ਵਿੱਢੇ ਹੋਏ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨਾ ਚਾਹੀਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਬਲਦੇਵ ਸਿੰਘ , ਸੁਰਿੰਦਰ ਸਿੰਘ ਪੰਚ , ਸਵਰਨ ਚੰਦ ਪੰਚ , ਜਸਵੰਤ ਸਿੰਘ ਲੰਬੜਦਾਰ , ਹਰਜਿੰਦਰ ਸਿੰਘ , ਸੋਹਨ ਲਾਲ , ਪਰਗਣ ਸਿੰਘ , ਪਾਲ ਸਿੰਘ ਮੱਲ੍ਹੀ , ਜਗਤਾਰ ਸਿੰਘ , ਮੁਲਖਰਾਜ , ਝਲਮਣ ਸਿੰਘ ਸਮੇਤ ਦਰਜਨਾਂ ਸਾਥੀ ਮੌਜੂਦ ਸਨ ।