ਜਲੰਧਰ :ਜ਼ਿਲ ਵਿੱਚ ਕੋਰੋਨਾ ਵਾਇਰਸ ਕਰਕੇ ਪੈਦਾ ਹੋਈ ਸਥਿਤੀ ਦੇ ਮਦੇਨਜ਼ਰ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦਰਮਿਆਨ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਨਿਸ਼ਾਨ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਨਿਸ਼ਾਨ ਲਗਾਉਣ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਚੁੱਕਾ ਹੈ ਤਾਂ ਕਿ ਕਿਸਾਨ ਮੰਡੀਆਂ ਵਿੱਚ ਇਕ ਜਗ•ਾ ਇਕੱਠੇ ਨਾ ਹੋ ਸਕਣ। ਉਨ•ਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਣਕ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਜ਼ਿਲ•ਾ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਖ਼ਰੀਦਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਕਿਸਾਨਾਂ ਵਲੋਂ ਮੰਡੀਆਂ ਵਿੱਚ ਕਣਕ ਲਿਆਉਣ ਦੀ ਦੇਰੀ ਨੂੰ ਦੇਖਦੇ ਹੋਏ ਪਹਿਲਾਂ ਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ 15 ਜੂਨ ਤੱਕ ਕਰਨ ਦਾ ਫ਼ੈਸਲਾ ਲਿਆ ਜਾ ਚੁੱਕਾ ਹੈ। ਉਨ•ਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਪਾਸੋਂ ਕਿਸਾਨਾਂ ਲਈ ਵਿਸ਼ੇਸ਼ ਲਾਭ ਦੇਣ ਦੀ ਵੀ ਮੰਗ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਸੈਨੀਟਾਈਜ਼ਰ ਅਤੇ ਹੱਥ ਧੋਣ ਦੇ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਸਰਕਾਰੀ ਕਰਮਚਾਰੀਆਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਪਾਬੰਦ ਹੋਣਗੇ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਮੰਡੀਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਪਹਿਲਾਂ ਹੀ ਵਿਆਪਕ ਰਣਨੀਤੀ ਬਣਾਈ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਮਾਰਕਿਟ ਕਮੇਟੀਆਂ ਵਲੋਂ ਆੜ•ਤੀਆਂ ਨੂੰ ਵਿਸੇਸ਼ ਕੂਪਨ ਦਿੱਤੇ ਜਾਣਗੇ ਜੋ ਉਹ ਅਗੋਂ ਕਿਸਾਨਾਂ ਨੂੰ ਦੇਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾ ਨੂੰ ਹਰ ਰੋਜ਼ ਜਾਂ ਹੋਰ ਦਿਨਾਂ ਦੌਰਾਨ ਮੰਡੀਆਂ ਵਿੱਚ ਖਾਲੀ ਜਗ•ਾ ਨੂੰ ਦੇਖਦੇ ਹੋਏ ਕੂਪਨ ਦਿੱਤੇ ਜਾਣਗੇ ਤਾਂ ਜੋ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋ ਸਕੇ। ਉਨ•ਾਂ ਕਿਹਾ ਕਿ ਕਿਸਾਨ ਹਰ ਕੂਪਨ ਨਾਲ 50 ਕੁਇੰਟਲ ਦੀ ਇਕ ਟਰਾਲੀ ਲਿਆ ਸਕਣਗੇ। ਸ੍ਰੀ ਸ਼ਰਮਾ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕਰਨ ਲਈ ਜ਼ਿਲ•ਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ।