ਫਗਵਾੜਾ 16 ਜੁਲਾਈ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 150ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਬੱਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਆਯੋਜਿਤ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਥਾਣਾ ਸਿਟੀ ਦੇ ਐਸ.ਐਚ.ਓ. ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ 70 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਉਪਰੰਤ ਬਲੱਡ ਬੈਂਕ ਵਲੋਂ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਬਲੱਡ ਬੈਂਕ ਵਲੋਂ ਸਮਾਜ ਸੇਵਾ ਵਿਚ ਪਾਇਆ ਜਾ ਰਿਹਾ ਯੋਗਦਾਨ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ 12 ਸਾਲ ਤੋਂ ਇਹ ਸੇਵਾ ਨਿਰੰਤਰ ਚਲਾਈ ਜਾ ਰਹੀ ਹੈ ਜਿਸ ਵਿਚ ਸਮਾਜ ਸੇਵਕ ਰਮੇਸ਼ ਗਾਬਾ, ਰਮੇਸ਼ ਦੁੱਗਲ, ਵਿਨੋਦ ਮੜੀਆ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਜਿੰਦਰ ਸਿੰਘ ਕੋਛੜ (ਖੰਡ ਵਾਲੇ), ਡਾ. ਆਸ਼ੂਦੀਪ, ਵਿਸ਼ਵਾ ਮਿੱਤਰ ਸ਼ਰਮਾ, ਰਾਜੀਵ ਕੁਮਰਾ ਅਤੇ ਐਨ.ਆਰ.ਆਈ. ਸਤਪਾਲ ਦਾ ਵਢਮੁੱਲਾ ਆਰਥਕ ਸਹਿਯੋਗ ਪ੍ਰਾਪਤ ਹੁੰਦਾ ਹੈ। ਮੁੱਖ ਮਹਿਮਾਨ ਨੂੰ ਪ੍ਰਬੰਧਕਾਂ ਵਲੋਂ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਕੋਵਿਡ-19 ਮਹਾਮਾਰੀ ਦੇ ਚਲਦਿਆਂ ਸੰਖੇਪ ਰੂਪ ਵਿਚ ਆਯੋਜਿਤ ਸਮਾਗਮ ਦੌਰਾਨ ਰੂਪ ਲਾਲ, ਗੁਰਪ੍ਰੀਤ ਸਿੰਘ ਸੈਣੀ, ਟੀ.ਡੀ.ਚਾਵਲਾ, ਸ਼ਿਵ ਕੁਮਾਰ, ਵਿਸ਼ਵਾ ਮਿੱਤਰ ਸ਼ਰਮਾ, ਮੋਹਨ ਲਾਲ ਤਨੇਜਾ, ਗੁਲਾਬ ਸਿੰਘ ਠਾਕੁਰ, ਤਾਰਾ ਚੰਦ ਚੁੰਬਰ, ਵਿਨੋਦ ਮੜੀਆ ਆਦਿ ਹਾਜਰ ਸਨ।