ਜਲੰਧਰ : ਭਾਜਪਾ ਦੀ ਸੂਬਾ ਪੱਧਰੀ ਚੋਣ ਕਮੇਟੀ ਦੇ ਇੰਚਾਰਜ ਅਨਿਲ ਸਰੀਨ ਨੇ ਅੱਜ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ 17 ਜਨਵਰੀ ਨੂੰ ਹੋਵੇਗੀ। ਇਸ ਦੇ ਲਈ 16 ਜਨਵਰੀ ਨੂੰ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ ਕਾਗ਼ਜ਼ ਵਾਪਸ ਹੋਣਗੇ। 17 ਜਨਵਰੀ ਨੂੰ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ