ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜ਼ਿਓਥਰੈਪੀ (ਬੀ.ਪੀ.ਟੀ.) ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਸਿਮਰਨਜੀਤ ਕੌਰ ਅਤੇ ਯਸ਼ੱਸਵੀ ਸ਼ਰਮਾ ਨੇ ਸਾਂਝੇ ਤੌਰ ਤੇ 800 ਵਿਚੋਂ 660 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਮਨਮੀਤ ਕੌਰ ਨੇ 656 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਪ੍ਰੀਤ ਕੌਰ 644 ਅੰਕ ਪ੍ਰਾਪਤ ਕਰਕੇ ਚੌਥਾ, ਮਨਜੋਤ ਕੌਰ ਅਤੇ ਰਜਨੀਤ ਕੌਰ ਨੇ ਸਾਂਝੇ ਤੌਰ ਤੇ 632 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਅਤੇ ਮਹਿਮਾ ਗਲੈਡਵੀਨ ਨੇ 623 ਅੰਕ ਪ੍ਰਾਪਤ ਕਰਕੇ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਰਾਜੂ ਸ਼ਰਮਾ, ਮੁਖੀ ਫਿਜ਼ਿਓਥਰੈਪੀ ਵਿਭਾਗ, ਡਾ. ਜਸਵੰਤ ਕੌਰ ਅਤੇ ਡਾ. ਪ੍ਰਿਯਾਂਕ ਸ਼ਾਰਧਾ ਵੀ ਹਾਜ਼ਰ ਸਨ।