ਪ੍ਰੈਸ ਦੇ ਸਾਰੇ ਸਤਿਕਾਰਯੋਗ ਸਾਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ DC ਦਫ਼ਤਰ ਦੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਜਾਇਜ ਮੰਗਾਂ ਨਾ ਮੰਨੇ ਜਾਣ ਕਰਕੇ ਮਿਤੀ 4-6-2019 ਨੂੰ ਸੰਕੇਤਕ ਹੜਤਾਲ ਕੀਤੀ ਗਈ ਸੀ, ਜਿਸ ਦੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਸੀ ਕਿ ਡੀ.ਸੀ.ਦਫਤਰ ਕਰਮਚਾਰੀਆਂ ਦੀਆਂ ਮੰਗਾਂ ਮਿਤੀ 14-6-19 ਤੱਕ ਮੰਨੀਆ ਜਾਣ ਨਹੀ ਤਾਂ ਡੀ.ਸੀ.ਦਫਤਰ, ਐਸ.ਡੀ.ਐਮ. ਦਫਤਰ, ਤਹਿਸੀਲ ਦਫਤਰਾਂ ਦੇ ਕਰਮਚਾਰੀ ਮਿਤੀ 15-6-19 ਤੋਂ ਅਣਮਿਥੇ ਸਮੇਂ ਲਈ ਹੜਤਾਲ ਤੇ ਚਲੇ ਜਾਣਗੇ। ਸਮਾ ਪੂਰਾ ਹੋਣ ਉਪਰੰਤ ਵੀ ਅੱਜ ਤੱਕ ਸਰਕਾਰ ਵੱਲੋ ਸਾਡੀਆ ਮੰਗਾਂ ਸਬੰਧੀ ਕੋਈ ਵੀ ਕਾਰਵਾਈ ਨਹੀ ਕੀਤੀ ਗਈ, ਇਸ ਲਈ ਡੀ.ਸੀ.ਦਫਤਰ ਕਰਮਚਾਰੀ ਮਿਤੀ 15-6-19 ਤੋ ਅਣਮਿਥੇ ਸਮੇਂ ਲਈ ਹੜਤਾਲ ਤੇ ਜਾ ਰਹੇ ਹਨ I ਇਹਨਾਂ ਗਜ਼ਟਿਡ ਛੁੱਟੀਆਂ ਦੌਰਾਨ ਵੀ ਕੋਈ ਕੰਮ ਨਹੀਂ ਕੀਤਾ ਜਾਵੇਗਾ ਅਤੇ 18-6-2019 ਨੂੰ ਦਫਤਰ ਖੁੱਲਣ ਬਾਦ ਵੀ ਮੁਕੰਮਲ ਕੰਮ ਬੰਦ ਰੱਖਿਆ ਜਾਵੇਗਾ।
ਤੇਜਿੰਦਰ ਸਿੰਘ, ਜਿਲ੍ਹਾ ਪ੍ਰਧਾਨ,
DC ਦਫ਼ਤਰ ਕਰਮਚਾਰੀ ਯੂਨੀਅਨ, ਜਲੰਧਰ।