ਜਲੰਧਰ (16 ਅਪ੍ਰੈਲ, ਨਿਤਿਨ ):
ਪੰਜਾਬ ਸਰਕਾਰ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਦਾਅਵਿਆਂ ਦੇ ਵਿਚਕਾਰ, 6 ਹਜ਼ਾਰ ਤਨਖਾਹ ਤੇ ਕੰਮ ਕਰ ਰਹੇ ਪੰਜਾਬ ਦੇ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. ਕੱਚੇ ਅਧਿਆਪਕਾਂ ਨੇ ਸੂਬਾਈ ਕਨਵੀਨਰਾਂ ਹਰਪ੍ਰੀਤ ਕੌਰ ਜਲੰਧਰ ਅਤੇ ਦਵਿੰਦਰ ਸਿੰਘ ਮੁਕਤਸਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਰੈਲੀ ਕਰਕੇ ਆਪ ਪਾਰਟੀ ਦਾ ਦਫ਼ਤਰ ਘੇਰ ਕੇ ਸਰਕਾਰ ਵੱਲੋਂ ਬਣਾਈ ਰੈਗੂਲਰ ਕਰਨ ਵਾਲੀ ਪਾਲਿਸੀ ਤਹਿਤ ਸਮੂਹ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਤੁਰੰਤ ਸਭ ਦੀ ਤਨਖ਼ਾਹ ਵਧਾਉਣ ਦੀ ਮੰਗ ਕੀਤੀ, ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੇ ਤੁਰੰਤ ਜਥੇਬੰਦੀ ਦੇ ਵਫਦ ਦੀ ਵਿੱਤ ਮੰਤਰੀ ਪੰਜਾਬ ਸ੍ਰ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਮੰਗਾਂ ਮਸਲਿਆਂ ਤੇ ਵਿਸਥਾਰ ਸਹਿਤ ਚਰਚਾ ਮਗਰੋਂ ਉਹਨਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਹਰਪ੍ਰੀਤ ਕੌਰ ਜਲੰਧਰ ਅਤੇ ਦਵਿੰਦਰ ਸਿੰਘ ਮੁਕਤਸਰ ਦੱਸਿਆ ਕਿ ਮੰਗਾਂ ਦੇ ਹੱਲ ਲਈ ਉਹਨਾਂ 19 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਮਹਿਜ਼ 6 ਹਜ਼ਾਰ ਰੁਪਏ ਤਨਖ਼ਾਹ ਤੇ ਪਰਿਵਾਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਔਖਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਾਡੇ ਮੁਹਾਲੀ ਧਰਨੇ ਤੇ ਆਏ ਸਨ ਅਤੇ ਮੰਗਾਂ ਦੇ ਹੱਲ ਕਰਨ ਵਾਅਦਾ ਕੀਤਾ ਸੀ, ਉਹਨਾਂ ਦੱਸਿਆ ਕਿ ਮੀਟਿੰਗ ‘ਚ ਮੰਗਾਂ ਦਾ ਹੱਲ ਨਾ ਹੋਣ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕਾਂ ਦੇ ਸੀਨੀਅਰ ਆਗੂ ਨਿਸ਼ਾਂਤ ਕਪੂਰਥਲਾ, ਵੀਰਪਾਲ ਸਿੰਘ ਲੁਧਿਆਣਾ, ਰਾਜਪਾਲ ਸਿੰਘ ਮਾਨਸਾ, ਕਰਮਿੰਦਰ ਪਟਿਆਲਾ, ਦਰਸ਼ਨ ਫਤਿਹਗੜ੍ਹ ਸਾਹਿਬ, ਸਤਨਾਮ ਸਿੰਘ ਰੂਪਨਗਰ, ਸੁਮਿਤ ਕੌਂਸਲ ਜਲੰਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਦੀਪਕ