ਜਲੰਧਰ,(ਰਾਜੇਸ਼ ਮਿੱਕੀ): 08ਜੁਲਾਈ 2022 : ਸਿਹਤ ਵਿਭਾਗ ਜਲੰਧਰ ਵਲੋਂ ਸਿਵਲ ਸਰਜਨ ਡਾ.ਰਮਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲੇ ਵਿੱਚ ਲੋਕਾਂ ਨੂੰ ਲਗਾਤਾਰ ਡੇਂਗੂ ਅਤੇ ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਚਲਦਿਆਂ ਹੀ ਵੀਰਵਾਰ ਨੂੰ ਜਿਲਾ ਐਪੀਡਿਮੋਲੋਜਿਸਟ ਡਾ. ਅਦਿਤਿਆਪਾਲ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਏ.ਐਮ.ਓ. ਰੌਸ਼ਨ ਲਾਲ ਅਤੇ ਐਮ.ਪੀ.ਐਚ.ਡਬਲਿਊ. ਮਨਜੀਤ ਸਿੰਘ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਅਵਤਾਰ ਨਗਰ ਜਲੰਧਰ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਹਿੱਤ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਮੁੱਖੀ ਜਸਦੀਪ ਮੋਹਨ ਅਤੇ ਅਧਿਆਪਕ ਅਰਸ਼ਦੀਪ, ਭੁਪਿੰਦਰ ਕੌਰ, ਦਲਬੀਰ ਕੌਰ, ਰੀਤੂ,ਗੁਰਨਾਮ ਸਿੰਘ ਅਤੇ ਪ੍ਰਕਾਸ਼ ਮਸੀਹ ਵੀ ਹਾਜ਼ਰ ਸਨ।
ਜਿਲਾ ਐਪੀਡਿਮੋਲੋਜਿਸਟ ਡਾ. ਅਦਿਤਿਆਪਾਲ ਸਿੰਘ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਡੇਂਗੂ ਦਾ ਮਛਰ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਬਰਸਾਤ ਦੇ ਮੱਦੇਨਜ਼ਰ ਆਪਣੇ ਘਰਾਂ ਦੇ ਆਸ ਪਾਸ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਵੀਰਵਾਰ ਨੂੰ ਮਿਉਂਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ 547 ਘਰਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਟੀਮਾਂ ਵੱਲੋਂ 175 ਕੂਲਰ, 843 ਕਬਾੜ-ਕੰਟੇਨਰਾਂ ਦੀ ਜਾਂਚ ਕੀਤੀ ਗਈ ਅਤੇ 63 ਕਮਰਿਆਂ ਵਿੱਚ ਸਪਰੇਅ ਕੀਤਾ ਗਿਆਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ 28 ਥਾਵਾਂ ‘ਤੇ ਡੇਂਗੂ ਲਾਰਵਾ ਪਾਇਆ ਗਿਆ ਅਤੇ ਲਾਰਵਾ ਮੌਕੇ ‘ਤੇ ਹੀ ਨਸ਼ਟ ਕਰਵਾਇਆ ਗਿਆ