ਅੰਮ੍ਰਿਤਸਰ 26 ਜੁਲਾਈ ( ) ਪੰਜਾਬ – ਯੂ ਟੀ ਮੁਲਾਜਮ ਅਤੇ ਪੈਨਸ਼ਨਰ ਫਰੰਟ ਵੱਲੋਂ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 29 ਨੂੰ ਪਟਿਆਲਾ ਵਿਖੇ ਰੱਖੀ ਮਹਾਂ ਰੈਲੀ ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ.) ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ।
ਇਸ ਸਬੰਧੀ ਈ ਟੀ ਯੂ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇ-ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਪੰਜਾਬ ਦਾ ਸਮੁੱਚਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਇਕ ਪਲੇਟਫਾਰਮ ਤੇ ਇਕੱਤਰ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਕੋਲੋਂ ਆਪਣੀਆਂ ਉਪਰੋਕਤ ਮੰਗਾਂ ਨੂੰ ਹੱਲ ਕਰਾ ਕੇ ਹੀ ਸਾਹ ਲਵੇਗਾ। ਉਨ੍ਹਾਂ ਕਿਹਾ ਅੰਮ੍ਰਿਤਸਰ ਜਿਲ੍ਹੇ ਤੋਂ ਵੀ ਅਧਿਆਪਕਾਂ ਦੀ ਵੱਡੀ ਗਿਣਤੀ ਦੀ ਸ਼ਮੂਲੀਅਤ ਲਈ ਵੱਖ ਵੱਖ ਬਲਾਕਾਂ ਦੇ ਈ ਟੀ ਯੂ ਆਗੂਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹੋਣ ਵਾਲੀ ਮਹਾਂ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੇ ਪੱਧਰ ਤੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਆਗੂ ਅਧਿਆਪਕ ਵਰਗ ਨੂੰ ਸ਼ਾਮਿਲ ਕਰਵਾਉਣਗੇ। ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਵਿੱਚ ਕੁੱਦਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇਗਾ।
ਇਸ ਸਮੇਂ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੁਬਾਈ ਮੀਡੀਆ ਇੰਚਾਰਜ ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖੇ, ਸੁਖਜਿੰਦਰ ਸਿੰਘ ਦੂਜੋਵਾਲ, ਰਜਿੰਦਰ ਸਿੰਘ ਰਾਜਾਸਾਂਸੀ, ਸੁਖਵਿੰਦਰ ਸਿੰਘ ਕੋਟਲੀ ,ਬਿਕਰਮ ਸਿੰਘ ਮਟੀਆ, ਕੰਵਰਸਰਤਾਜ ਸਿੰਘ, ਨਵਜੋਤ ਸਿੰਘ ਲਾਡਾ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭੱਖਾ, ਅਮਨਦੀਪ ਸਿੰਘ ਪੰਨੂ, ਹਤਿੰਦਰ ਸਿੰਘ , ਮਲਵਿੰਦਰ ਸਿੰਘ, ਕੰਵਲਜੀਤ ਸਿੰਘ ਰੋਖੇ ਅਤੇ ਹੋਰ ਆਗੂ ਸ਼ਾਮਿਲ ਸਨ।