ਫਗਵਾੜਾ 6 ਜੁਲਾਈ (ਸ਼ਿਵ ਕੋੜਾ) ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਰਾਮਪੁਰ ਸੁੰਨੜਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਲੀਗਲ ਵਿੰਗ ਪੰਜਾਬ ਦੇ ਸਕੱਤਰ ਕਸ਼ਮੀਰ ਸਿੰਘ ਮੱਲ੍ਹੀ ਐਡਵੋਕੇਟ, ਜਿਲ੍ਹਾ ਪ੍ਰਧਾਨ ਐਸ.ਸੀ. ਸੈਲ ਸੰਤੋਸ਼ ਕੁਮਾਰ ਗੋਗੀ ਅਤੇ ਸਰਕਲ ਇੰਚਾਰਜ ਯਸ਼ਵੀਰ ਕੋਕਾ ਦੀ ਸਾਂਝੀ ਅਗਵਾਈ ਹੇਠ ਹੋਈ ਜਿਸ ਵਿਚ ਕੁਲਦੀਪ ਸਿੰਘ ਦੀਪਾ, ਕੇਵਲ ਰਾਵਲਪਿੰਡੀ ਅਤੇ ਪਿ੍ਰੰਸ ਕੌਲ ਵੀ ਉਚੇਰੇ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਰੀਬ 40 ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੰਤੋਸ਼ ਕੁਮਾਰ ਗੋਗੀ ਅਤੇ ਹੋਰਨਾਂ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਲੁੱਟ ਅਤੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਬਦਲ ਦੇ ਰੂਪ ਵਿਚ ਆਪ ਵੱਲ ਦੇਖ ਰਹੇ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਆਪਣੀ ਵਧੀਆ ਕਾਰਗੁਜਾਰੀ ਤੋਂ ਸਾਬਿਤ ਕਰ ਦਿੱਤਾ ਹੈ ਕਿ ਲੋਕਾਂ ਨੂੰ ਸਸਤੀ ਬਿਜਲੀ, ਪਾਣੀ, ਸਿਹਤ ਸਹੂਲਤਾਂ ਅਤੇ ਸਿੱਖਿਆ ਵਰਗੀਆਂ ਮੁਢਲੀਆਂ ਜਰੂਰਤਾਂ ਸਿਰਫ ਆਮ ਆਦਮੀ ਪਾਰਟੀ ਹੀ ਮੁਹੱਈਆ ਕਰਵਾ ਸਕਦੀ ਹੈ। ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦਾ ਝੂਠਾ ਵਾਅਦਾ ਕੀਤਾ। ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਅਤੇ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਕੈਪਟਨ ਸਰਕਾਰ ਫੇਲ ਰਹੀ ਹੈ। ਹਸਪਤਾਲਾਂ ਵਿਚ ਗਰੀਬਾਂ ਨੂੰ ਇਲਾਜ ਨਹੀਂ ਮਿਲਦਾ। ਦਿੱਲੀ ਦੇ ਮੁਕਾਬਲੇ ਪੰਜਾਬ ਵਿਚ ਬਿਜਲੀ ਬਹੁਤ ਜਿਆਦਾ ਮਹਿੰਗੀ ਹੈ। ਅਕਾਲੀਆਂ ਅਤੇ ਕਾਂਗਰਸੀਆਂ ਦੇ ਰਾਜ ਵਿਚ ਪੰਜਾਬ ਲੱਖਾਂ ਕਰੋੜ ਰੁਪਏ ਦਾ ਕਰਜਾਈ ਹੋ ਗਿਆ ਹੈ। ਸਰਕਾਰੀ ਦਫਤਰਾਂ ਵਿਚ ਖੱਜਲ ਖੁਆਰੀ ਹੁੰਦੀ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਵਿਚ ਵੀ ਕੈਪਟਨ ਸਰਕਾਰ ਫੇਲ ਰਹੀ ਹੈ। ਨੌਜਵਾਨਾਂ ਨੂੰ ਰੁਜਗਾਰ ਨਹੀਂ ਮਿਲ ਰਿਹਾ ਅਤੇ ਉਹ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਆਮ ਲੋਕਾਂ ਦਾ ਬੁਢਾਪਾ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਅਗਲੇ ਸਾਲ 2022 ‘ਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਵਰਗ ਦਾ ਖਿਆਲ ਰੱਖਦਿਆਂ ਮੁਢਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਕਰਜਾ ਮੁਕਤ ਅਤੇ ਵਿਕਸਿਤ ਸੂਬਾ ਬਣਾਇਆ ਜਾਵੇਗਾ। ਇਸ ਮੌਕੇ ਸ਼ੰਭੂ ਰਾਮ, ਸੁਮਿਤ ਸਿੰਘ, ਜਗੀਰ ਚੰਦ, ਗੁਰਵਿੰਦਰ ਸਿੰਘ, ਕੇਸ਼ਵ ਕੁਮਾਰ, ਸੇਵਾ ਰਾਮ, ਲਾਡੀ, ਬੂਟਾ ਰਾਮ, ਦਲਜੀਤ ਕੁਮਾਰ, ਸਾਬੀ ਸਿੰਘ ਦੁੱਗਾ, ਤੀਰਥ ਰਾਮ, ਸੋਢੀ ਰਾਮ, ਸਤਨਾਮ ਸਿੰਘ, ਗੁਰਜੀਤ ਸਿੰਘ, ਹਰਮੇਸ ਲਾਲ ਆਦਿ ਹਾਜਰ ਸਨ।