
ਜਲੰਧਰ 21 ਜੁਲਾਈ 2020
ਜਲੰਧਰ ਲਈ ਵੱਡੀ ਰਾਹਤ ਹੈ ਕਿ ਅੱਜ 69 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਜਿਨਾਂ ਵਿੱਚ ਸਿਵਲ ਹਸਪਤਾਲ ਤੋਂ 18 ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 13 ਅਤੇ ਮਿਲਟਰੀ ਹਸਪਤਾਲ ਤੋਂ 12 ਅਤੇ ਨਿੱਜੀ ਹਸਪਤਾਲਾਂ ਤੋਂ ਪੰਜ ਮਰੀਜ਼ਾਂ ਨੂੰ ਇਲਾਜ ਉਪਰੰਤ ਅਤੇ 21 ਮਰੀਜ਼ਾਂ ਨੂੰ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰਨ ‘ਤੇ ਛੁੱਟੀ ਦਿੱਤੀ ਗਈ।
ਹੁਣ ਤੱਕ ਜਲੰਧਰ ਤੋਂ ਇਲਾਜ ਉਪਰੰਤ 1151 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ 544 ਮਰੀਜ਼ਾਂ ਦਾ ਵੱਖ-ਵੱਖ ਥਾਵਾਂ ‘ਤੇ ਇਲਾਜ ਚੱਲ ਰਿਹਾ ਹੈ ਅਤੇ 34 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਸੇ ਤਰ•ਾਂ 21 ਮਰੀਜ਼ਾਂ ਦੀ ਸਿਹਤ ਵਿਭਾਗ ਵਲੋਂ ਹੋਮ ਕੁਆਰੰਟੀਨ ਦੇ ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ ਜਿਨਾਂ ਨੇ ਅੱਜ ਸਫ਼ਲਤਾ ਪੂਰਵਕ ਅਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ।
ਛੁੱਟੀ ਮਿਲਣ ਸਮੇਂ ਇਨ•ਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨ•ਾਂ ਕਿਹਾ ਕਿ ਅਪਣੇ ਆਪ ਨੂੰ ਖ਼ਤਰੇ ਵਿੱਚ ਪਾ ਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਉਨ•ਾਂ ਦੀ ਰੋਜ਼ਾਨਾਂ ਸਿਹਤ ਜਾਂਚ ਕੀਤੀ ਜਾਂਦੀ ਸੀ।
ਇਸ ਮੌਕੇ ਉਨ•ਾਂ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ‘ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਤਹਿ ਦਿਲੋਂ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾਕਟਰਾਂ ਵਲੋਂ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ਸਦਕਾ ਇਹ ਮਰੀਜ਼ ਜਲਦੀ ਠੀਕ ਹੋ ਸਕੇ। ਉਨ•ਾਂ ਕਿਹਾ ਕਿ ਉਹ ਦਿਨ ਦੂਰੀ ਨਹੀਂ ਜਦੋਂ ਜਲੰਧਰ ਪੂਰੀ ਤਰ•ਾਂ ਕੋਵਿਡ-19 ਮੁਕਤ ਹੋ ਜਾਵੇਗਾ।
ਥੋਰੀ ਨੇ ਕਿਹਾ ਕਿ ਮਾਹਿਰਾਂ ਦੀ ਸਲਾਹ ਅਨੁਸਾਰ ਮਾਸਕ ਪਾਉਣ ਨਾਲ 75 ਪ੍ਰਤੀਸ਼ਤ ਲਾਗ ਲੱਗਣ ਦਾ ਖ਼ਤਰਾ ਟਲ ਜਾਂਦਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਾਸਕ ਲਾਜ਼ਮੀ ਪਾਉਣ।