ਨਕੋਦਰ : ਨਕੋਦਰ ਸਦਰ ਥਾਣਾ ਮੁਖੀ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐੱਸਆਈ ਮਨਜੀਤ ਸਿੰਘ ਨੇ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਦੌਰਾਨ ਪਿੰਡ ਚੱਕ ਕਲਾਂ ਦੇ ਨਜ਼ਦੀਕ ਇਕ ਅੌਰਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਹੱਥ ਵਿਚ ਫੜੇ ਪਰਸ ਵਿਚੋਂ ਕੋਈ ਚੀਜ਼ ਖੇਤਾਂ ਵਿਚ ਸੁੱਟ ਦਿੱਤੀ ਤੇ ਭੱਜਣ ਲੱਗੀ। ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਕੇ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਅੌਰਤ ਦੀ ਪਛਾਣ ਗੀਤਾ ਰਾਣੀ ਵਾਸੀ ਪਿੰਡ ਖਾਨਪੁਰ (ਫਿਲੌਰ) ਵਜੋਂ ਹੋਈ। ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।