
ਜਲੰਧਰ 08 ਅਗਸਤ 2020
ਜਲੰਧਰ ਵਿਖੇ ਅੱਜ 75 ਹੋਰ ਮਰੀਜ਼ਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਸਨ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਨ੍ਹਾਂ ਵਿੱਚ 13 ਸਥਾਨਕ ਸਿਵਲ ਹਸਪਤਾਲ, 16 ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ, 09 ਬੀ.ਐਸ.ਐਫ.ਹਸਪਤਾਲ, ਇਕ ਮਿਲਟਰੀ ਹਸਪਤਾਲ, ਸੱਤ ਪ੍ਰਾਈਵੇਟ ਹਸਪਤਾਲਾਂ ਅਤੇ 29 ਘਰਾਂ ਵਿੱਚ ਏਕਾਂਤਵਾਸ ਵਾਲੇ ਮਰੀਜ਼ ਸ਼ਾਮਿਲ ਹਨ ਜਿਨਾ ਨੁੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ।
ਇਸ ਤਰ੍ਹਾਂ ਹੁਣ ਤੱਕ 2107 ਮਰੀਜ਼ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿੱਚ 794 ਐਕਟਿਵ ਕੇਸ ਹਨ ਅਤੇ 76 ਮੌਤਾਂ ਹੋ ਚੁੱਕੀਆਂ ਹਨ।
ਛੁੱਟੀ ਮਿਲਣ ਸਮੇਂ ਇਨ੍ਹਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਲਈ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵਲੋਂ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਗਿਆ ਜਿਸ ਸਕਦਾ ਉਹ ਠੀਕ ਹੋ ਕੇ ਘਰਾਂ ਨੂੰ ਪਰਤ ਸਕੇ। ਉਨ੍ਹਾਂ ਦੱਸਿਆ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਜਾਵੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਾਲ ਨਾਲ ਚਿਹਰੇ , ਨੱਕ ਤੇ ਅੱਖਾਂ ਨੁੂੰ ਛੂਹਣ ਤੋਂ ਗੁਰੇਜ਼ ਕੀਤਾ ਜਾਵੇ।