ਹੁਸ਼ਿਆਰਪੁਰ- ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ‘ਚ ਸ਼ਮੂਲੀਅਤ ਕਰਨ ਜਾ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਤੌਰ ਦੇ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਅੱਜ ਸਵੇਰੇ ਕਰੀਬ 5 ਵਜੇ ਬੋਲੈਰੋ ਗੱਡੀ ‘ਚ ਆਪਣੇ ਇਕ ਹੋਰ ਸਾਥੀ ਨਾਲ ਰਵਾਨਾ ਹੋਇਆ ਅਤੇ ਜਦੋਂ ਉਹ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਹੁੰਚੇ ਤਾਂ ਅਚਾਨਕ ਵਾਪਰੇ ਸੜਕ ਹਾਦਸੇ ਦੌਰਾਨ ਕਿਸਾਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਦੀ ਖ਼ਬਰ ਮਿਲਣ ‘ਤੇ ਪਿੰਡ ਸਤੌਰ ਅਤੇ ਜ਼ਿਲ੍ਹੇ ਦੇ ਕਿਸਾਨਾਂ ‘ਚ ਸੋਗ ਦੀ ਲਹਿਰ ਦੌੜ ਗਈ।