ਫਗਵਾੜਾ 22 ਦਸੰਬਰ (ਸ਼ਿਵ ਕੋੜਾ) ਪਿੰਡ ਵਜੀਦੋਵਾਲ ਵਿਖੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਯਤਨਾ ਸਦਕਾ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਪੰਚਾਇਤ ਵਲੋਂ ਕਰਵਾਏ ਜਾ ਰਹੇ ਪਿੰਡ ਦੇ ਸਰਬ ਪੱਖੀ ਵਿਕਾਸ ਦੀ ਲੜੀ ਵਿਚ ਅੱਜ ਪਿੰਡ ਦੇ ਐਸ.ਸੀ. ਕਮਿਉਨਿਟੀ ਹਾਲ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਏ.ਈ. ਸ਼ਿਵ ਕੁਮਾਰ, ਪੰਚਾਇਤ ਅਫਸਰ ਸੰਤੋਖ ਸਿੰਘ ਤੋਂ ਇਲਾਵਾ ਪੰਚਾਇਤ ਸਕੱਤਰ ਮਲਕੀਤ ਚੰਦ ਵਿਸ਼ੇਸ਼ ਤੌਰ ਤੇ ਪੁੱਜੇ। ਉਹਨਾਂ ਦੱਸਿਆ ਕਿ ਜਲਦੀ ਹੀ ਇਹ ਕਮਿਉਨਿਟੀ ਹਾਲ ਬਣ ਕੇ ਤਿਆਰ ਹੋ ਜਾਵੇਗਾ। ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ ਨੇ ਦੱਸਿਆ ਕਿ ਪਿੰਡ ਦਾ ਸਰਬ ਪੱਖੀ ਵਿਕਾਸ ਪੂਰੀ ਪਾਰਦਰਸ਼ਿਤਾ ਨਾਲ ਅਤੇ ਬਿਨਾ ਕਿਸੇ ਪੱਖਪਾਤ ਤੋਂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਮਿਉਨਿਟੀ ਹਾਲ ਬਣਨ ਨਾਲ ਐਸ.ਸੀ. ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਉਹਨਾਂ ਦੱਸਿਆ ਕਿ ਪਿੰਡ ਦੀਆਂ ਗਲੀਆਂ ਨੂੰ ਇੰਟਰਲੋਕ ਟਾਇਲਾਂ ਨਾਲ ਪੱਕਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਕਾਫੀ ਸਾਰੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਹਨਾਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਜਿੱਥੇ ਪਿੰਡ ਦੇ ਸਮੁੱਚੇ ਵਿਕਾਸ ਲਈ ਗ੍ਰਾਂਟਾਂ ਦਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ ਉੱਥੇ ਹੀ ਉਹਨਾਂ ਤੋਂ ਪੁਰਜੋਰ ਮੰਗ ਕੀਤੀ ਕਿ ਜਨਰਲ ਵਰਗ ਦੇ ਉਸਾਰੀ ਅਧੀਨ ਕਮਿਉਨਿਟੀ ਹਾਲ ਨੂੰ ਮੁਕੱਮਲ ਕਰਵਾਉਣ ਲਈ ਢੁਕਵੀਂ ਗ੍ਰਾਂਟ ਜਾਰੀ ਕੀਤੀ ਜਾਵੇ। ਇਸ ਮੌਕੇ ਪੰਚਾਇਤ ਮੈਂਬਰ ਸੰਦੀਪ ਕੁਮਾਰ ਰਾਣਾ, ਗੌਰਵ ਸ਼ਰਮਾ, ਅਸ਼ੋਕ ਕੁਮਾਰ ਸਾਬਕਾ ਪੰਚ, ਚਾਚਾ ਜਗਤ ਰਾਮ, ਗੁਰਮੇਲ ਰਾਮ, ਠੇਕੇਦਾਰ ਸਵਰਨਾ ਰਾਮ, ਜੋਗੀ ਬ੍ਰਹਮਪੁਰ, ਰਾਕੇਸ਼ ਕੁਮਾਰ, ਬਿੰਦਰ ਪੰਡੋਰੀ, ਲੱਕੀ ਸੰਧਵਾ, ਬਲਵੀਰ ਬ੍ਰਹਮਪੁਰ ਆਦਿ ਹਾਜਰ ਸਨ।